ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਟਲੀ ਕਲਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਡੀਡੀਪੀਓ ਨੂੰ ਮੰਗ ਪੱਤਰ

06:59 AM Jul 09, 2024 IST

ਪੱਤਰ ਪ੍ਰੇਰਕ
ਮਾਨਸਾ, 8 ਜੁਲਾਈ
ਪਿੰਡ ਕੋਟਲੀ ਕਲਾਂ ਵਿੱਚ ਪੀਣ ਵਾਲੇ ਪਾਣੀ ਦੀ ਮੰਗ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਕੋਟਲੀ ਕਲਾਂ ਦੀ ਅਗਵਾਈ ਹੇਠ ਇੱਕ ਵਫ਼ਦ ਡੀਡੀਪੀਓ ਨੂੰ ਮਿਲਿਆ ਅਤੇ ਪਿੰਡ ਦੇ ਵਾਟਰ ਵਰਕਸ ਲਈ ਗਰਾਂਟ ਦੇਣ ਲਈ ਮੰਗ ਪੱਤਰ ਦਿੱਤਾ। ਕਿਸਾਨ ਆਗੂ ਨੇ ਦੱਸਿਆ ਕਿ ਨਹਿਰੀ ਪਾਣੀ ਵਾਲਾ ਖਾਲ ਟੁੱਟਿਆ ਹੋਣ ਕਾਰਨ ਨਹਿਰੀ ਪਾਣੀ ਵੀ ਵਾਟਰ ਵਰਕਸ ਤੱਕ ਨਹੀਂ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਵਾਟਰ ਵਰਕਸ ਦੀ ਹਾਲਤ ਬਹੁਤ ਬਦਤਰ ਹੈ ਅਤੇ ਚਾਰਦੀਵਾਰੀ ਨਾ ਹੋਣ ਕਰਕੇ ਅਵਾਰਾ ਜਾਨਵਰ ਪਾਣੀ ਦੀਆਂ ਟੈਂਕੀਆਂ ਵਿੱਚ ਡਿੱਗ ਜਾਂਦੇ ਹਨ ਅਤੇ ਪਾਣੀ ਵਿੱਚ ਹੀ ਮਰ ਜਾਂਦੇ ਹਨ ਅਤੇ ਪਾਣੀ ਦੂਸ਼ਤਿ ਹੋਣ ਨਾਲ ਪਿੰਡ ਵਾਸੀ ਭਿਆਨਕ ਬਿਮਾਰੀਆਂ ਨਾਲ ਘਿਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਸਾਰੇ ਕਾਰਜਾਂ ਦੀ ਪੂਰਤੀ ਲਈ ਫੌਰੀ ਤੌਰ ’ਤੇ ਗ੍ਰਾਂਟ ਜਾਰੀ ਕੀਤੀ ਜਾਵੇ ਤਾਂ ਕਿ ਪਿੰਡ ਵਾਸੀ ਸਾਫ਼ ਪਾਣੀ ਪੀਣ ਨੂੰ ਮਿਲ ਸਕਣ। ਇਸ ਮੌਕੇ ਬਲਾਕ ਪ੍ਰਧਾਨ ਬਲਜੀਤ ਸਿੰਘ ਭੈਣੀ, ਗੁਰਲਾਲ ਸਿੰਘ, ਜੈਲਾ ਸਿੰਘ, ਸੁਖਵਿੰਦਰ ਸਿੰਘ, ਗੁਰਤੇਜ ਸਿੰਘ ਅਤੇ ਲਛਮਣ ਸਿੰਘ ਵੀ ਮੌਜੂਦ ਸਨ।

Advertisement

Advertisement