ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕ ਜਥੇਬੰਦੀ ਵੱਲੋਂ ਵਿਧਾਇਕ ਗੋਇਲ ਨੂੰ ਮੰਗ ਪੱਤਰ

10:35 AM Jun 17, 2024 IST
ਵਿਧਾਇਕ ਬਰਿੰਦਰ ਗੋਇਲ ਨੂੰ ਮੰਗ ਪੱਤਰ ਦਿੰਦੇ ਹੋਏ ਅਧਿਆਪਕ ਜਥੇਬੰਦੀਆਂ ਦੇ ਕਾਰਕੁਨ।

ਪੱਤਰ ਪ੍ਰੇਰਕ
ਲਹਿਰਾਗਾਗਾ, 16 ਜੂਨ
ਈਟੀਟੀ 2364 ਭਰਤੀ ਵਿੱਚ ਐੱਨਆਈਓਐੱਸ ਉਮੀਦਵਾਰਾਂ ਨੇ ਸਿੱਖਿਆ ਭਰਤੀ ਬੋਰਡ ਵੱਲੋਂ ਕੀਤੇ ਜਾ ਰਹੇ ਧੱਕੇ ਦੇ ਰੋਸ ਵਜੋਂ ਹਲਕਾ ਲਹਿਰਾਗਾਗਾ ਦੇ ਵਿਧਾਇਕ ਨੂੰ ਮੰਗ ਪੱਤਰ ਦਿੱਤਾ। ਆਗੂਆਂ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਖਾਰਜ ਕਰਦਿਆਂ ਫਿਰ ਤੋਂ ਨੋਟੀਫਿਕੇਸ਼ਨ ਅਨੁਸਾਰ ਭਰਤੀ ਪੂਰੀ ਕਰਨ ਦੇ ਹੁਕਮ ਦਿੱਤੇ ਗਏ ਸਨ। ਇਸ ਤੋਂ ਬਾਅਦ 22 ਜੂਨ ਵੀ ਹਾਈ ਕੋਰਟ ਨੇ ਹੁਕਮਾਂ ਦੀ ਪਾਲਣਾ ਕਰਨ ਲਈ ਸਖਤ ਆਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸੇ ਸਾਲ 7 ਜੂਨ ਨੂੰ ਸਿੱਖਿਆ ਸਕੱਤਰ ਵੱਲੋਂ ਹਾਈ ਕੋਰਟ ਦੇ ਹੁਕਮਾਂ ਨੂੰ ਅੱਖੋਂ ਪਰੋਖਿਆਂ ਕਰਕੇ ਇੱਕ ਜ਼ੁਬਾਨੀ ਨਿਰਦੇਸ਼ ਜਾਰੀ ਕਰਦਿਆਂ ਉਮੀਦਵਾਰਾਂ ਨੂੰ ਪੂਰੇ ਭਰਤੀ ਪ੍ਰਤੀਕਿਰਿਆ ਤੋਂ ਬਾਹਰ ਰੱਖਦਿਆਂ ਸਿਰਫ ਈਟੀਟੀ ਰੈਗੂਲਰ ਉਮੀਦਵਾਰਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਹਲਕਾ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਮੰਗ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਇਸ ਮੌਕ ਡੀਐੱਲਐੱਡ ਦੇ ਜ਼ਿਲ੍ਹਾ ਸਕੱਤਰ ਸੁਖਮਿੰਦਰ ਸਿੰਘ, ਸੁਖਪਾਲ ਖਾਨ, ਖੁਸ਼ੀ ਰਾਮ, ਜਸਪਾਲ ਸਿੰਘ ਸਾਬਕਾ ਬਲਾਕ ਪ੍ਰਧਾਨ ਗੌਰਮਿੰਟ ਟੀਚਰਜ਼ ਯੂਨੀਅਨ,ਰਾਜ ਕੁਮਾਰ ਸ਼ਰਮਾ, ਜਗਜੀਤ ਸ਼ਰਮਾ, ਮਜ਼ਦੂਰ ਆਗੂ ਸੇਬੀ ਖੰਡੇਬਾਦ ਤੇ ਮੱਖਣ ਸਿੰਘ ਸਾਦੀਹਰੀ ਤੇ ਆਦਿ ਹਾਜ਼ਰ ਸਨ।

Advertisement

Advertisement
Advertisement