ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਕਾਨਾਂ ਦਾ ਉਜਾੜਾ ਰੋਕਣ ਲਈ ਰੇਲਵੇ ਮੰਤਰੀ ਨੂੰ ਮੰਗ ਪੱਤਰ

06:54 AM Sep 20, 2024 IST
ਧਰਨੇ ਨੂੰ ਸੰਬੋਧਨ ਕਰਦੇ ਹੋਏ ਜਰਨੈਲ ਫਿਲੌਰ।

ਸਰਬਜੀਤ ਗਿੱਲ
ਫਿਲੌਰ, 19 ਸਤੰਬਰ
ਕੰਧ ਉਸਾਰਨ ਦੀ ਤਜਵੀਜ਼ ਕਾਰਨ ਸਥਾਨਕ ਸੰਤੋਖਪੁਰਾ ਮੁਹੱਲਾ ਦੇ ਘਰਾਂ ਨੂੰ ਉਜੜਨ ਤੋਂ ਬਚਾਉਣ ਲਈ ਅੱਜ ਰੇਲਵੇ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਦਿੱਤਾ ਗਿਆ। ਦਿਹਾਤੀ ਮਜ਼ਦੂਰ ਸਭਾ ਤਹਿਸੀਲ ਫਿਲੌਰ ਦੇ ਪ੍ਰਧਾਨ ਜਰਨੈਲ ਫਿਲੌਰ, ਹੰਸ ਰਾਜ ਸੰਤੋਖਪੁਰਾ, ਕਰਨੈਲ ਸਿੰਘ ਸੰਤੋਖਪੁਰਾ ਤੇ ਡਾ. ਸੰਦੀਪ ਕੁਮਾਰ ਦੀ ਅਗਵਾਈ ਵਿੱਚ ਮਾਰਚ ਕਰਦਿਆਂ ਮੁਹੱਲਾ ਵਾਸੀਆਂ ਨੇ ਸਥਾਨਕ ਤਹਿਸੀਲ ਕੰਪਲੈਕਸ ’ਚ ਧਰਨਾ ਦਿੱਤਾ।
ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਪ੍ਰਧਾਨ ਕਾਮਰੇਡ ਦਰਸ਼ਨ ਨਾਹਰ ਨੇ ਕਿਹਾ ਕਿ ਲੋਕਾਂ ਦਾ ਉਜਾੜਾ ਨਹੀਂ ਹੋਣ ਦਿੱਤਾ ਜਾਵੇਗਾ। ਜੇ ਲੋੜ ਪਈ ਤਾਂ ਭਰਾਤਰੀ ਜਥੇਬੰਦੀਆ ਦੇ ਸਹਿਯੋਗ ਨਾਲ ਪੱਕਾ ਮੋਰਚਾ ਲਗਾਇਆ ਜਾਵੇਗਾ। ਕਾਮਰੇਡ ਜਰਨੈਲ ਫਿਲੌਰ ਨੇ ਕਿਹਾ ਕਿ ਸਰਕਾਰ ਪਹਿਲਾਂ ਲੋਕਾਂ ਦੇ ਵਸੇਬੇ ਦਾ ਪ੍ਰਬੰਧ ਕਰੇ।
ਉਨ੍ਹਾਂ ਕਿਹਾ ਕਿ ਇਹ ਲੋਕ ਪਿਛਲੇ ਚਾਲੀ ਸਾਲ ਤੋਂ ਇੱਥੇ ਵਸੇ ਹੋਏ ਹਨ, ਜਿਨ੍ਹਾਂ ਦੇ ਆਧਾਰ ਕਾਰਡ ਤੇ ਵੋਟਰ ਕਾਰਡ ਇਸ ਮੁਹੱਲੇ ਦੇ ਨਾਮ ਦੇ ਬਣੇ ਹੋਏ ਹਨ। ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਪਰਮਜੀਤ ਰੰਧਾਵਾ ਨੇ ਕਿਹਾ ਕਿ ਲੋਕਾਂ ਦੇ ਘਰਾਂ ਨੂੰ ਬਚਾਉਣ ਲਈ ਲੰਬੀ ਲੜਾਈ ਲੜੀ ਜਾਵੇਗੀ ਤੇ ਇਸ ਵਿੱਚ ਮਜ਼ਦੂਰ ਕਿਸਾਨ ਜਥੇਬੰਦਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਧਰਨੇ ਨੂੰ ਬਨਾਰਸੀ ਦਾਸ ਘੁੜਕਾ, ਮੇਜਰ ਫਿਲੌਰ, ਮਨਜੀਤ ਸੂਰਜਾ, ਤਿਲਕ ਰਾਜ ਲੰਬਰਦਾਰ, ਬਿੱਟੂ ਗਾਬਾ ਤੇ ਹਨੀ ਸੰਤੋਖਪੁਰਾ ਆਦਿ ਨੇ ਵੀ ਵਿਚਾਰ ਪੇਸ਼ ਕੀਤੇ। ਘਰ ਬਚਾਉਣ ਲਈ ਮੰਗ ਪੱਤਰ ਸਥਾਨਕ ਨਾਇਬ ਤਹਿਸੀਲਦਾਰ ਸੁਨੀਤਾ ਨੂੰ ਦਿੱਤਾ ਗਿਆ।

Advertisement

Advertisement