ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁੱਕ ਰਹੇ ਦਰੱਖਤਾਂ ਨੂੰ ਬਚਾਉਣ ਲਈ ਮੰਗ ਪੱਤਰ

11:40 AM Jun 16, 2024 IST
ਸੁੱਕ ਰਹੇ ਦਰੱਖਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਵਾਤਾਵਰਨ ਪ੍ਰੇਮੀ।

ਸਤਵਿੰਦਰ ਬਸਰਾ
ਲੁਧਿਆਣਾ, 15 ਜੂਨ
ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਇੱਕ ਪਾਸੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਨਵੇਂ ਬੂਟੇ ਲਾਏ ਜਾ ਰਹੇ ਹਨ ਪਰ ਦੂਜੇ ਪਾਸੇ ਇੱਥੋਂ ਦੇ ਲੋਧੀ ਕਲੱਬ ਬਾਈਪਾਸ ਨੇੜੇ ਕਰੀਬ 10-15 ਸਾਲ ਪਹਿਲਾਂ ਲੱਗੇ ਦਰੱਖਤ ਸੁੱਕਣ ਲੱਗੇ ਹਨ। ਇਸ ਮਾਮਲੇ ਵਿੱਚ ਨਵਚੇਤਨਾ ਬਾਲ ਭਲਾਈ ਕਮੇਟੀ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਮੁੱਖ ਪ੍ਰਸ਼ਾਸਕ ਗਲਾਡਾ ਨੂੰ ਮੰਗ ਪੱਤਰ ਲਿਖ ਕੇ ਇਨ੍ਹਾਂ ਦਰਖਤਾਂ ਨੂੰ ਬਚਾਉਣ ਦੀ ਮੰਗ ਕੀਤੀ ਹੈ। ਪ੍ਰਧਾਨ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਰੁੱਖਾਂ ਦੀ ਸੰਭਾਲ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿੱਚ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ, ਗੋਪਾਲ ਕ੍ਰਿਸ਼ਨ ਸ਼ਰਮਾ, ਭੁਪਿੰਦਰ ਸਿੰਘ, ਮਾਧੁਰੀ ਅਤੇ ਹਰਸ਼ਨਾ ਸਿਰੋਫ ਹਾਜ਼ਰ ਹੋਏ। ਲੋਧੀ ਕਲੱਬ ਰੋਡ ਬਾਈਪਾਸ ਉੱਪਰ ਫਲਾਵਰ ਚੌਂਕ ਤੋਂ ਦੁੱਗਰੀ ਰੋਡ ’ਤੇ ਬਣਾਈ ਗਈ ਗ੍ਰੀਨ ਬੈਲਟ ਦੇ ਕਰੀਬ ਦੋ ਕਿਲੋਮੀਟਰ ਦੇ ਘੇਰੇ ਵਿੱਚ 100 ਤੋਂ ਵੱਧ ਦਰਖਤ ਸੁੱਕਣ ਲੱਗ ਪਏ ਹਨ। ਇਨ੍ਹਾਂ ਦੇ ਸੁੱਕਣ ਦਾ ਭਾਵੇਂ ਕਾਰਨ ਦਾ ਪਤਾ ਨਹੀਂ ਲੱਗਾ ਪਰ ਇਸ ਸਬੰਧੀ ਜਥੇਬੰਦੀ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਗਲਾਡਾ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਹੈ ਜਿਸ ਰਾਹੀਂ ਮੰਗ ਕੀਤੀ ਗਈ ਹੈ ਕਿ ਇੰਨੀ ਵੱਡੀ ਗਿਣਤੀ ’ਚ ਦਰਖਤਾਂ ਦੇ ਸੁੱਕਣ ਦੀ ਮਾਹਿਰਾਂ ਤੋਂ ਜਾਂਚ ਕਰਵਾਈ ਜਾਵੇ।

Advertisement

Advertisement
Advertisement