ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਦੀ ਲੁੱਟ ਖ਼ਿਲਾਫ਼ ਐੱਸਡੀਐੱਮ ਨੂੰ ਮੰਗ ਪੱਤਰ

07:23 AM Oct 17, 2024 IST

ਪੱਤਰ ਪ੍ਰੇਰਕ
ਰਤੀਆ, 16 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤਹਿਸੀਲ ਕਮੇਟੀ ਰਤੀਆ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਮੰਗ ਪੱਤਰ ਐੱਸਡੀਐੱਮ ਨੂੰ ਸੌਂਪਿਆ ਗਿਆ। ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਰਤੀਆ ਨੇ ਮੰਗ ਪੱਤਰ ਸੌਂਪਣ ਮਗਰੋਂ ਦੱਸਿਆ ਕਿ ਇਕ ਪਾਸੇ ਤਾਂ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ’ਤੇ ਸਮਰਥਨ ਮੁੱਲ 2320 ਰੁਪਏ ਦੇਣ ਦਾ ਐਲਾਨ ਕੀਤਾ ਹੈ, ਦੂਜੇ ਪਾਸੇ ਰਤੀਆ ਅਨਾਜ ਮੰਡੀ ਵਿਚ ਕਿਸਾਨ ਪਿਛਲੇ 8-10 ਦਿਨ ਤੋਂ ਬੈਠੇ ਹਨ, ਜਿਨ੍ਹਾਂ ਦੀ ਫਸਲ ਦੀ ਨਮੀ 12-13 ਤੱਕ ਹੈ, ਫੇਰ ਵੀ ਕਿਸਾਨਾਂ ਦੀ ਫਸਲ ਨਹੀਂ ਵਿਕ ਰਹੀ। ਇਸ ਸਬੰਧੀ ਐੱਸਡੀਐੱਮ ਜਗਦੀਸ਼ ਚੰਦਰ ਨੂੰ ਮੰਗ ਪੱਤਰ ਦਿੱਤਾ ਹੈ। ਇਸ ਮੌਕੇ ਕਰਮਾ ਸਿੰਘ, ਗਗਨ ਭੁੱਲਰ, ਅਸ਼ੋਕ ਕੰਬੋਜ, ਕਾਲਾ ਸਿੰਘ ਮੁੰਦਰੀ ਬੋਲਾ ਹਾਜ਼ਰ ਸਨ।

Advertisement

Advertisement