ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਰਸਾ ਮੇਜਰ ਨਹਿਰ ਵਿੱਚੋਂ ਮੋਘਾ ਰੱਦ ਕਰਵਾਉਣ ਲਈ ਸ਼ੈਲਜਾ ਨੂੰ ਮੰਗ ਪੱਤਰ

06:54 AM Jun 19, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 18 ਜੂਨ
ਸਿਰਸਾ ਮੇਜਰ ਨਹਿਰ ’ਚ ਲਾਇਆ ਜਾ ਰਿਹਾ ਮੋਘਾ ਰੱਦ ਕਰਵਾਉਣ ਲਈ ਕਿਸਾਨ ਸਭਾ ਦੇ ਆਗੂ ਸੁਵਰਨ ਸਿੰਘ ਵਿਰਕ ਦੀ ਅਗਵਾਈ ਹੇਠ ਕਿਸਾਨਾਂ ਦੇ ਵਫ਼ਦ ਵੱਲੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਸਿਰਸਾ ਮੇਜਰ ਨਹਿਰ ’ਚੋਂ ਮੋਘਾ ਰੱਦ ਕਰਵਾਉਣ ਲਈ ਇਕ ਦਰਜਨ ਤੋਂ ਵੱਧ ਪਿੰਡਾਂ ਦੇ ਲੋਕ ਪਿਛਲੇ ਛੇ ਮਹੀਨੀਆਂ ਤੋਂ ਬਾਜੇਕਾਂ ਤੇ ਫੂਲਕਾਂ ਪਿੰਡ ਦੇ ਵਿਚਾਲੇ ਧਰਨਾ ਦੇ ਰਹੇ ਹਨ। ਲੋਕਾਂ ਨੂੰ ਖਦਸ਼ਾ ਹੈ ਕਿ ਜੇ ਸਿਰਸਾ ਮੇਜਰ ਨਹਿਰ ’ਚੋਂ ਮੋਘਾ ਲਾ ਕੇ ਡੇਰਾ ਸਿਰਸਾ ਨੂੰ ਪਾਣੀ ਦਿੱਤਾ ਗਿਆ ਤਾਂ ਇਨ੍ਹਾਂ ਇਕ ਦਰਜਨ ਤੋਂ ਵੱੱਧ ਪਿੰਡਾਂ ’ਚ ਪੀਣ ਲਈ ਤੇ ਸਿੰਚਾਈ ਲਈ ਪਾਣੀ ਦੀ ਜਿਥੇ ਸਮੱਸਿਆ ਖੜ੍ਹੀ ਹੋ ਜਾਵੇਗੀ, ਉਥੇ ਹੀ ਸ਼ਹਿਰ ਸਿਰਸਾ ਦੀ ਅੱਧੀ ਆਬਾਦੀ ਲਈ ਵੀ ਪੀਣ ਦੇ ਪਾਣੀ ਦੀ ਕਿੱਲਤ ਹੋ ਸਕਦੀ ਹੈ। ਸੰਸਦ ਮੈਂਬਰ ਤੋਂ ਮੰਗ ਕੀਤੀ ਗਈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਨ੍ਹਾਂ ਪਿੰਡਾਂ ਦੇ ਲੋਕਾਂ ਦੀ ਇਸ ਸਮੱਸਿਆ ਦਾ ਹੱਲ ਕੱਢਿਆ ਜਾਏ। ਇਥੇ ਜ਼ਿਕਰਯੋਗ ਹੈ ਕਿ ਸਿਰਸਾ ਮੇਜਰ ਨਹਿਰ ’ਚ ਲਾਏ ਜਾ ਰਹੇ ਮੋਘੇ ਨੂੰ ਰੱਦ ਕਰਵਾਉਣ ਲਈ ਉਕਤ ਪਿੰਡਾਂ ਦੇ ਲੋਕ ਪਿਛਲੇ ਛੇ ਮਹੀਨਿਆਂ ਤੋਂ ਬੇਮਿਅਦੀ ਧਰਨਾ ਦੇ ਰਹੇ ਹਨ।

Advertisement

Advertisement