ਕਿਸਾਨ ਜਥੇਬੰਦੀਆਂ ਵੱਲੋਂ ਮੁਆਵਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ
08:42 AM Mar 05, 2024 IST
Advertisement
ਪੱਤਰ ਪ੍ਰੇਰਕ
ਬਠਿੰਡਾ, 4 ਮਾਰਚ
ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਡੀਸੀ ਬਠਿੰਡਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦੇਣ ਤੋਂ ਬਾਅਦ ਦੱਸਿਆ ਕਿ ਪੰਜਾਬ ਸਰਕਾਰ ਦਾ ਕੋਈ ਵੀ ਅਧਿਕਾਰੀ ਕਿਸਾਨਾਂ ਦੀਆਂ ਬਰਬਾਦ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਪਿੰਡਾਂ ਵਿੱਚ ਨਹੀਂ ਪਹੁੰਚਿਆ ਜਿਸ ਨਾਲ ਪੰਜਾਬ ਸਰਕਾਰ ਦੇ ‘ਸਰਕਾਰ ਤੁਹਾਡੇ ਦੁਆਰ’ ਦੇ ਫੋਕੇ ਦਾਅਵਿਆਂ ਦਾ ਪਰਦਾਫਾਸ਼ ਹੋ ਗਿਆ ਹੈ। ਕਿਸਾਨ ਆਗੂ ਨੇ ਮੰਗ ਕੀਤੀ ਕਿ ਬਰਬਾਦ ਹੋਈਆਂ ਫਸਲਾਂ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇ। ਪ੍ਰਤੀ ਏਕੜ ਨੂੰ ਆਧਾਰ ਮੰਨ ਕੇ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ, ਝੱਖੜ ਨਾਲ ਮੋਟਰਾਂ ਤੇ ਘਰਾਂ ਦਾ ਜੋ ਨੁਕਸਾਨ ਹੋਇਆ ਹੈ ਉਸ ਦਾ ਵੀ ਸਰਵੇ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ।
Advertisement
Advertisement
Advertisement