ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਿੱਡ-ਡੇਅ ਮੀਲ ਵਰਕਰਾਂ ਵੱਲੋਂ ਚੋਣ ਡਿਊਟੀ ਦੌਰਾਨ ਬਣਦਾ ਮਾਣ ਭੱਤਾ ਦੇਣ ਦੀ ਮੰਗ

11:36 AM May 27, 2024 IST
ਸਰਕਾਰ ਦੇ ਵਿਰੋਧ ’ਚ ਨਾਅਰੇ ਲਾਉਂਦੀਆਂ ਹੋਈਆਂ ਮਿੱਡ-ਡੇਅ ਮੀਲ ਵਰਕਰਾਂ।

ਸਤਵਿੰਦਰ ਬਸਰਾ
ਲੁਧਿਆਣਾ, 26 ਮਈ
ਮਿੱਡ-ਡੇਅ ਮੀਲ ਵਰਕਰ ਯੂਨੀਅਨ ਪੰਜਾਬ ਲੁਧਿਆਣਾ ਇਕਾਈ ਦੀ ਹੋਈ ਅਹਿਮ ਮੀਟਿੰਗ ਵਿੱਚ ਜਿੱਥੇ ਡਿਊਟੀ ਦੌਰਾਨ ਬਣਦਾ ਮਾਣ ਭੱਤਾ ਦੇਣ ਦੀ ਮੰਗ ਕੀਤੀ ਗਈ ਉੱਥੇ ਸੂਬਾ ਸਰਕਾਰ ’ਤੇ ਮੰਗਾਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਾਇਆ ਗਿਆ। ਸੂਬਾ ਆਗੂ ਪ੍ਰਵੀਨ ਕੁਮਾਰੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਲੁਧਿਆਣਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਲੀਲ੍ਹ ਤੋਂ ਇਲਾਵਾ ਮਨਪ੍ਰੀਤ ਕੌਰ, ਪਿੰਕੀ ਰਾਣੀ, ਅਮਨਦੀਪ ਕੌਰ, ਰਾਜ ਰਾਣੀ, ਜਸਵੀਰ ਕੌਰ ਸਮੇਤ ਵੱਡੀ ਗਿਣਤੀ ਮਿੱਡ-ਡੇਅ ਮੀਲ ਵਰਕਰਾਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਸਾਰੀਆਂ ਰਾਜਨੀਤਕ ਪਾਰਟੀਆਂ ਸੱਤਾ ਹਾਸਲ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਆਪਣੀਆਂ ਮੰਗਾਂ ਨੂੰ ਯਾਦ ਕਰਵਾਉਣ ਲਈ ਮੀਟਿੰਗ ਕੀਤੀ ਤਾਂ ਜੋ ਭਗਵੰਤ ਮਾਨ ਸਰਕਾਰ ਦੇ ‘ਦੁੱਗਣੀ ਤਨਖਾਹ ਦੇਣ’ ਦੇ ਕੀਤੇ ਗਏ ਆਪਣੇ ਵਾਅਦੇ ਨੂੰ ਯਾਦ ਕਰਵਾਇਆ ਜਾ ਸਕੇ। ਉਨ੍ਹਾਂ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਜਥੇਬੰਦੀ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਤੇ ਹੱਕੀ ਮੰਗਾਂ ਵੱਲ ਸਰਕਾਰ ਨੇ ਕਈ ਮੀਟਿੰਗਾਂ ਕਰਨ ਦੇ ਬਾਵਜੂਦ ਕੋਈ ਵੀ ਹੱਲ ਨਹੀਂ ਕੀਤਾ। ਮਿੱਡ-ਡੇਅ ਮੀਲ ਵਰਕਰ ਆਗੂਆਂ ਰਾਜ ਕੁਮਾਰੀ, ਪਰਮਜੀਤ ਕੌਰ, ਮਧੂ ਬਾਲਾ, ਪਰਮਿੰਦਰ ਕੌਰ, ਪਰਵੀਨ ਕੌਰ, ਅੰਜੂ ਬਾਲਾ, ਪ੍ਰੀਤੀ ਨੇ ਕਿਹਾ ਕਿ ਮਿੱਡ-ਡੇਅ ਮੀਲ ਵਰਕਰ ਨੂੰ ਘੱਟੋ ਘੱਟ ਉਜਰਤ ਕਾਨੂੰਨ ਦਾਇਰੇ ਅੰਦਰ ਲਿਆ ਕੇ ਬਣਦੀ ਤਨਖਾਹ ਦਿੱਤੀ ਜਾਵੇ ਅਤੇ ਮਿਡਲ ਪਾਸ ਵਰਕਰ ਨੂੰ ਸਕੂਲਾਂ ਅੰਦਰ ਖਾਲੀ ਪਈਆਂ ਦਰਜਾ ਚਾਰ ਅਤੇ ਸਫ਼ਾਈ ਸੇਵਕਾਂ ਦੀਆਂ ਪੋਸਟਾਂ ਉੱਪਰ ਨਿਯੁਕਤ ਕੀਤਾ ਜਾਵੇ। ਇਸੇ ਤਰ੍ਹਾਂ ਵਰਕਰਾਂ ਨੂੰ ਪ੍ਰਸੂਤਾ ਛੁੱਟੀ ਤਨਖਾਹ ਸਮੇਤ ਦੇਣ, ਵਰਕਰਾਂ ਦਾ ਪੰਜ ਲੱਖ ਦਾ ਜੀਵਨ ਬੀਮਾ ਅਤੇ ਵਰਕਰ ਦੀ ਮੌਤ ਹੋਣ ਉਪਰੰਤ ਉਸੇ ਦੇ ਪਰਿਵਾਰ ਵਿੱਚੋਂ ਦੁਬਾਰਾ ਭਰਤੀ ਕਰਨ, ਵਰਕਰਾਂ ਨੂੰ ਕਿਸੇ ਬਿਮਾਰੀ ਮੌਕੇ ਜਾਂ ਕਿਸੇ ਦੁਰਘਟਨਾ ਵਿੱਚ ਜ਼ਖ਼ਮੀ ਹੋਣ ’ਤੇ ਸਰਕਾਰੀ ਖਰਚੇ ਉੱਪਰ ਇਲਾਜ ਕਰਵਾਉਣ ਦੀ ਮੰਗ ਕੀਤੀ ਗਈ।

Advertisement

Advertisement