ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਮੰਗ
06:14 AM Feb 22, 2024 IST
ਚਮਕੌਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਕਿਸਾਨਾਂ ਦੀਆਂ ਜਾਇਜ਼ ਮੰਗਾਂ ਫੌਰੀ ਲਾਗੂ ਕਰਕੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਵੇ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਸਾਰੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬਣਨ ਮਗਰੋਂ ਇਸ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਵੀ ਭੱਜ ਗਈ ਹੈ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਕੱਤਰ ਅਮਨਦੀਪ ਸਿੰਘ ਮਾਂਗਟ, ਸੂਬਾ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ, ਕੁਲਦੀਪ ਸਿੰਘ ਅਤੇ ਕੁਲਵੰਤ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement