ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦ ਸਰਬਜੀਤ ਸਿੰਘ ਦੀ ਯਾਦਗਾਰ ਬਣਾਉਣ ਦੀ ਮੰਗ

08:18 AM Apr 18, 2024 IST
ਸ਼ਹੀਦ ਸਰਬਜੀਤ ਸਿੰਘ ਬੋਪਾਰਾਏ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਪਤਵੰਤੇ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਅਪਰੈਲ
ਸ੍ਰੀ ਗੁਰੂ ਰਵਿਦਾਸ ਯੂਥ ਕਲੱਬ ਇਆਲੀ ਖੁਰਦ ਦੇ ਸਰਪ੍ਰਸਤ ਹਰਦੇਵ ਸਿੰਘ ਬੋਪਾਰਾਏ ਦੀ ਦੇਖ ਰੇਖ ਹੇਠ ਸ਼ਹੀਦ ਸਰਬਜੀਤ ਸਿੰਘ ਬੋਪਾਰਾਏ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਇਆਲੀ ਕਲਾਂ ’ਚ ਮਨਾਇਆ ਗਿਆ। ਇਸ ਦੌਰਾਨ ਆਗੂਆਂ ਨੇ ਸ਼ਹੀਦ ਬੋਪਾਰਾਏ ਨੂੰ ਸ਼ਰਧਾ ਦੇ ਫੁੱਟ ਭੇਟ ਕੀਤੇ। ਇਸ ਮੌਕੇ ਸਰਪ੍ਰਸਤ ਹਰਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਨਾਲ ਲੜਦਿਆਂ ਸ਼ਹੀਦੀ ਦਾ ਜਾਮ ਪੀਣ ਵਾਲੇ ਸ਼ਹੀਦ ਦੇਸ਼ ਦੇ ਅਨਮੋਲ ਹੀਰੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਤੋਂ 35 ਵਰ੍ਹੇ ਪਹਿਲਾਂ ਅਤਿਵਾਦੀਆਂ ਨਾਲ ਮੁਕਾਬਲੇ ਵਿੱਚ ਸਰਬਜੀਤ ਸਿੰਘ ਬੋਪਾਰਾਏ ਨੇ ਆਪਣੀ ਜਾਨ ਕੁਰਬਾਨ ਕੀਤੀ ਸੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਜਨਮ ਦਿਨ ਤੇ ਸ਼ਹੀਦੀ ਦਿਨ ਮਨਾਉਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੀ ਯਾਦ ਤਾਜ਼ਾ ਰਹਿ ਸਕੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਸਰਬਜੀਤ ਸਿੰਘ ਬੋਪਾਰਾਏ ਦੀ ਪਿੰਡ ਵਿੱਚ ਕੋਈ ਯਾਦਗਾਰ ਬਣਾਈ ਜਾਵੇ। ਇਸ ਮੌਕੇ ਮਾਸਟਰ ਸੁਰਿੰਦਰ ਸਿੰਘ ਗਿੱਲ ਪ੍ਰਤਾਪ ਸਿੰਘ ਵਾਲਾ, ਬਲਵੀਰ ਸਿੰਘ ਬੜੈਚ, ਧਰਮਿੰਦਰ ਸਿੰਘ ਪ੍ਰਤਾਪ ਸਿੰਘ ਵਾਲਾ, ਚਮਕੌਰ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ ਸੰਧੂ ਅਤੇ ਸੁਰਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

Advertisement

Advertisement
Advertisement