For the best experience, open
https://m.punjabitribuneonline.com
on your mobile browser.
Advertisement

ਮੁਹਾਲੀ ਦੇ ਨਵੇਂ ਸੈਕਟਰਾਂ ਲਈ ਵੱਖਰਾ ਸ਼ਮਸ਼ਾਨਘਾਟ ਬਣਾਉਣ ਦੀ ਮੰਗ

06:31 AM Apr 26, 2024 IST
ਮੁਹਾਲੀ ਦੇ ਨਵੇਂ ਸੈਕਟਰਾਂ ਲਈ ਵੱਖਰਾ ਸ਼ਮਸ਼ਾਨਘਾਟ ਬਣਾਉਣ ਦੀ ਮੰਗ
ਮੁਹਾਲੀ ਸ਼ਮਸ਼ਾਨਘਾਟ ਦੀ ਬਾਹਰੀ ਝਲਕ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 25 ਅਪਰੈਲ
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਸ਼ਹਿਰ ਦੇ ਨਵੇਂ ਬਣੇ ਸੈਕਟਰਾਂ ਵਿੱਚ ਇੱਕ ਵੱਖਰਾ ਸ਼ਮਸ਼ਾਨਘਾਟ ਬਣਾਉਣ ਦੀ ਮੰਗ ਕੀਤੀ ਹੈ। ਸ੍ਰੀ ਬੇਦੀ ਨੇ ਕਿਹਾ ਕਿ ਮੌਜੂਦਾ ਸਮੇਂ ਮੁਹਾਲੀ ਵਿੱਚ ਇੱਕ ਸ਼ਮਸ਼ਾਨਘਾਟ ਹੈ, ਜਦੋਂਕਿ ਸ਼ਹਿਰ ਦੀ ਆਬਾਦੀ ਅਤੇ ਮੌਜੂਦਾ ਖੇਤਰਫਲ ਲਗਾਤਾਰ ਵਧਦਾ ਜਾ ਰਿਹਾ ਹੈ। ਉਸ ਹਿਸਾਬ ਨਾਲ ਮੌਤ ਦਰ ਵੀ ਵਧੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਇੱਕ ਹੀ ਸ਼ਮਸ਼ਾਨਘਾਟ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਡਿਪਟੀ ਮੇਅਰ ਨੇ ਕਿਹਾ ਕਿ ਮੁਹਾਲੀ ਹੁਣ ਨਾਲ ਲੱਗਦੇ ਜ਼ੀਰਕਪੁਰ, ਬਨੂੜ ਤੇ ਖਰੜ ਤੱਕ ਫੈਲ ਚੁੱਕਾ ਹੈ। ਦੂਜੇ ਪਾਸੇ ਬਲੌਂਗੀ, ਬੜਮਾਜਰਾ, ਜੁਝਾਰ ਨਗਰ ਅਤੇ ਹੋਰ ਨੇੜਲੇ ਪਿੰਡਾਂ ਦੇ ਲੋਕ ਵੀ ਮੁਹਾਲੀ ਵਿੱਚ ਹੀ ਅੰਤਿਮ ਸੰਸਕਾਰ ਕਰਨ ਲਈ ਆਉਂਦੇ ਹਨ। ਇਹੀ ਨਹੀਂ ਖਰੜ ਵਿੱਚ ਵੀ ਇੱਕ ਸ਼ਮਸ਼ਾਨਘਾਟ ਹੋਣ ਕਾਰਨ ਉੱਥੋਂ ਦੇ ਵਸਨੀਕ ਵੀ ਮੁਹਾਲੀ ਸ਼ਮਸ਼ਾਨਘਾਟ ਵਿੱਚ ਹੀ ਆਉਂਦੇ ਹਨ। ਕੁਲਜੀਤ ਬੇਦੀ ਨੇ ਕਿਹਾ ਕਿ ਅੰਤਿਮ ਸਸਕਾਰ ਕਰਨ ਲਈ ਆਉਣ ਵਾਲੇ ਪਰਿਵਾਰਾਂ ਨਾਲ ਵੱਡੀ ਗਿਣਤੀ ਗੱਡੀਆਂ ਹੋਣ ਕਾਰਨ ਅਕਸਰ ਇੱਥੇ ਟਰੈਫ਼ਿਕ ਜਾਮ ਦੀ ਸਥਿਤੀ ਬਣੀ ਰਹਿੰਦੀ ਹੈ। ਹਾਲਾਂਕਿ, ਸ਼ਮਸ਼ਾਨਘਾਟ ਵਿੱਚ ਵਾਹਨਾਂ ਦੀ ਪਾਰਕਿੰਗ ਬਹੁਤ ਵੱਡੀ ਹੈ ਪ੍ਰੰਤੂ ਇਸ ਦੇ ਬਾਵਜੂਦ ਲੋਕਾਂ ਨੂੰ ਬਾਹਰ ਸੜਕ ਦੇ ਦੋਵੇਂ ਪਾਸੇ ਗੱਡੀਆਂ ਖੜ੍ਹੀਆਂ ਕਰਨੀਆਂ ਪੈਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਇੱਕੋ- ਇੱਕ ਹੱਲ ਇਹ ਹੈ ਕਿ ਨਵੇਂ ਸੈਕਟਰਾਂ ਲਈ ਇੱਕ ਵੱਖਰਾ ਸ਼ਮਸ਼ਾਨਘਾਟ ਬਣਾਇਆ ਜਾਵੇ ਤਾਂ ਲੋਕਾਂ ਨੂੰ ਆਪਣੇ ਪਰਿਵਾਰਕ ਮੈਂਬਰ ਦੇ ਅਕਾਲ ਚਲਾਣੇ ਤੋਂ ਬਾਅਦ ਹੋਰ ਦੁਖੀ ਅਤੇ ਪ੍ਰੇਸ਼ਾਨ ਨਾ ਹੋਣਾ ਪਵੇ।

Advertisement

Advertisement
Author Image

joginder kumar

View all posts

Advertisement
Advertisement
×