ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੂੰਗੀ ਤੇ ਮੱਕੀ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਦੀ ਮੰਗ

07:01 AM Jul 03, 2023 IST
ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ।

ਸੰਤੋਖ ਗਿੱਲ
ਮੁੱਲਾਂਪੁਰ-ਦਾਖਾ, 2 ਜੁਲਾਈ
ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੂੰਗੀ ਅਤੇ ਮੱਕੀ ਦੀ ਹੋ ਰਹੀ ਬੇਕਦਰੀ ਅਤੇ ਅੰਨ੍ਹੀ ਲੁੱਟ ਦੀ ਨਿੰਦਾ ਕੀਤੀ। ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ, ਸਕੱਤਰ ਜਸਦੇਵ ਸਿੰਘ ਲਲਤੋਂ ਸਮੇਤ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਮੂੰਗੀ ਦੇ ਸਮਰਥਨ ਮੁੱਲ 8558 ਰੁਪਏ ਕੁਇੰਟਲ ਦੀ ਥਾਂ ਛੇ ਤੋਂ ਸਾਢੇ ਛੇ ਹਜ਼ਾਰ ਰੁਪਏ ਅਤੇ ਮੱਕੀ ਦੇ 2090 ਰੁਪਏ ਕੁਇੰਟਲ ਦੀ ਥਾਂ ਇੱਕ ਤੋਂ ਡੇਢ ਹਜ਼ਾਰ ਰੁਪਏ ਕੁਇੰਟਲ ਪ੍ਰਾਈਵੇਟ ਵਪਾਰੀਆਂ ਵੱਲੋਂ ਖ਼ਰੀਦ ਦਾ ਵਿਰੋਧ ਕੀਤਾ। ਸੂਬਾ ਸਰਕਾਰ ਤੋਂ ਸਰਕਾਰੀ ਖ਼ਰੀਦ ਕਰਨ ਅਤੇ ਵਪਾਰੀਆਂ ਵੱਲੋਂ ਘੱਟ ਮੁੱਲ ’ਤੇ ਖ਼ਰੀਦੀ ਫ਼ਸਲ ਦਾ ਪੂਰਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਸੰਯੁਕਤ ਕਿਸਾਨ ਮੋਰਚਾ ਦੀਆਂ ਜਥੇਬੰਦੀਆਂ ਨਾਲ ਮੁੱਖ ਮੰਤਰੀ ਨੇ ਇਸ ਮੁੱਦੇ ’ਤੇ 3 ਜੁਲਾਈ ਤੱਕ ਨਿਬੇੜਾ ਨਾ ਕੀਤਾ ਤਾਂ ਜਥੇਬੰਦੀ ਮੋਰਚੇ ਦੇ ਘੋਲ ਵਿੱਚ ਸ਼ਮੂਲੀਅਤ ਕਰੇਗੀ। ਜਗਰਾਉਂ ਦੀ ਵਿਵਾਦਤ ਕੋਠੀ ਦੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਵੀ ਕੀਤੀ। ਮਰਹੂਮ ਬੀਬੀ ਕੁਲਵੰਤ ਕੌਰ ਰਸੂਲਪੁਰ ਦੇ ਮਾਮਲੇ ਵਿੱਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।

Advertisement

Advertisement
Tags :
ਸਮਰਥਨਖਰੀਦਣਘੱਟੋ-ਘੱਟਮੱਕੀਮੁੱਲਮੂੰਗੀ
Advertisement