For the best experience, open
https://m.punjabitribuneonline.com
on your mobile browser.
Advertisement

ਅਰੁੰਧਤੀ ਰਾਏ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ

07:37 AM Jun 21, 2024 IST
ਅਰੁੰਧਤੀ ਰਾਏ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ
ਗੁਰਦਾਸਪੁਰ ਵਿੱਚ ਖੱਬੇ ਪੱਖੀ ਜਥੇਬੰਦੀਆਂ ਦੇ ਕਾਰਕੁਨ ਰੋਸ ਮੁਜ਼ਾਹਰਾ ਕਰਦੇ ਹੋਏ। ਫੋਟੋ: ਬੈਂਸ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਜੂਨ
ਜ਼ਿਲ੍ਹੇ ਦੀਆਂ ਖੱਬੇ ਪੱਖੀ ਧਿਰਾਂ ਵੱਲੋਂ ਲੇਖਕਾ ਅਰੁੰਧਤੀ ਰਾਏ ਖ਼ਿਲਾਫ਼ ਯੂਏਪੀਏ ਤਹਿਤ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੁਜ਼ਾਹਰੇ ਦੀ ਅਗਵਾਈ ਡਾਕਟਰ ਸਤਨਾਮ ਸਿੰਘ ਅਜਨਾਲਾ, ਕਾਮਰੇਡ ਬਲਬੀਰ ਸਿੰਘ ਝਾਮਕਾ, ਜਤਿੰਦਰ ਸਿੰਘ ਛੀਨਾ ਤੇ ਬਲਕਾਰ ਸਿੰਘ ਦੁਧਾਲਾ ਨੇ ਕੀਤੀ। ਇਹ ਸਾਰੇ ਕਾਰਕੁਨ ਪਹਿਲਾਂ ਭੰਡਾਰੀ ਪੁਲ ’ਤੇ ਇਕੱਠੇ ਹੋਏ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਥੇਬੰਦੀ ਦੇ ਆਗੂ ਰਤਨ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਲੋਕਾਂ ਨੇ ਬੀਜੇਪੀ ਵਿਰੁੱਧ ਫ਼ਤਵਾ ਦਿੱਤਾ ਹੈ, ਪਰ ਕੇਂਦਰ ’ਚ ਮੁੜ ਸਰਕਾਰ ਸਥਾਪਤ ਕਰਨ ਮਗਰੋਂ ਕੇਂਦਰ ਸਰਕਾਰ ਵੱਲੋਂ ਪਹਿਲਾਂ ਵੀ ਅਤੇ ਹੁਣ ਵੀ ਲੋਕਾਂ ਖਿਲਾਫ਼ ਮਾਰੂ ਕਾਨੂੰਨ ਬਣਾ ਕੇ ਬੁੱਧੀਜੀਵੀ ਤੇ ਲੇਖਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਲੇਖਕਾ ਅਰੁੰਧਤੀ ਰਾਏ ਖਿਲਾਫ਼ ਦਰਜ ਕੀਤਾ ਗਿਆ ਕੇਸ ਖਾਰਜ ਕੀਤਾ ਜਾਵੇ।
ਇਸ ਮੌਕੇ ਮਾਸਟਰ ਹਰਭਜਨ ਸਿੰਘ, ਬਲਬੀਰ ਸਿੰਘ ਮੂਧਲ ਤੇ ਸੁਖਵਿੰਦਰ ਸਿੰਘ ਚਵਿੰਡਾ ਦੇਵੀ ਆਦਿ ਨੇ ਵੀ ਸੰਬੋਧਨ ਕੀਤਾ। ਅਖੀਰ ਵਿੱਚ ਸਾਰੇ ਸਾਥੀਆਂ ਨੇ ਹੱਥਾਂ ਵਿੱਚ ਤਖਤੀਆਂ ਲੈ ਕੇ ਉੱਚੇ ਪੁਲ ਤੋਂ ਲੈ ਕੇ ਹਾਲ ਗੇਟ ਤੱਕ ਮਾਰਚ ਕੀਤਾ ਅਤੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਗੁਰਦਾਸਪੁਰ (ਪੱਤਰ ਪ੍ਰੇਰਕ): ਅਰੁੰਧਤੀ ਰਾਏ ਅਤੇ ਪ੍ਰੋ. ਸ਼ੇਖ ਸ਼ੌਕਤ ਹੁਸੈਨ ਵਿਰੁੱਧ‌ ਯੂਏਪੀਏ‌ ਲਾਉਣ ਦੇ ਰੋਸ ਵਜੋਂ ਆਰਐੱਮਪੀਆਈ, ਸੀਪੀਆਈ ਅਤੇ ਸੀਪੀਆਈ (ਐੱਮਐੱਲ) ਲਿਬਰੇਸ਼ਨ ਵੱਲੋਂ ਸ਼ਹਿਰ ਦੇ ਗੁਰੂ ਨਾਨਕ ਪਾਰਕ ਵਿੱਚ ਰੈਲੀ ਕੀਤੀ। ਇਸ ਉਪਰੰਤ ਡੀਸੀ ਦਫ਼ਤਰ ਤੱਕ ਪ੍ਰਦਰਸ਼ਨ ਕੀਤਾ ਅਤੇ ਭਾਰਤ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ। ਇਸ ਮੌਕੇ ਬਲਬੀਰ ਸਿੰਘ ਕਤੋਵਾਲ, ਮੱਖਣ ਕੁਹਾੜ ਅਤੇ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਅਰੁੰਧਤੀ ਰਾਏ ਅਤੇ ਪ੍ਰੋ. ਸ਼ੇਖ ਸ਼ੌਕਤ ਹੁਸੈਨ ਵਿਰੁੱਧ ਲਾਇਆ ਗਿਆ ਯੂਏਪੀਏ ਵਾਪਸ ਲਿਆ ਜਾਵੇ। ਆਗੂਆਂ ਨੇ ਕਿਹਾ ਕਿ 14‌ ਸਾਲ ਪੁਰਾਣੇ ਕੇਸ ਵਿੱਚ ਦੋ ਬੁੱਧੀਜੀਵੀਆਂ ਵਿਰੁੱਧ ਯੂਏਪੀਏ‌ ਲਾਉਣਾ ਬਦਲਾ ਲਊ ਕਾਰਵਾਈ ਅਤੇ ਜਮਹੂਰੀ ਹੱਕਾਂ ਉਪਰ ਹਮਲਾ ਹੈ। ਉਨ੍ਹਾਂ ਕਿਹਾ ਕਿ ਇਸ ਜ਼ਿਆਦਤੀ ਨੂੰ ਖੱਬੀਆਂ ਧਿਰਾਂ ਬਰਦਾਸ਼ਤ ਨਹੀਂ ਕਰਨਗੀਆਂ। ਇਸ ਮੌਕੇ ਉਨ੍ਹਾਂ ਜੇਲ੍ਹਾਂ ਵਿੱਚ ਬੰਦ ਬੁੱਧੀਜੀਵੀ ਰਿਹਾਅ ਕਰਨ ਅਤੇ ਅਰੁੰਧਤੀ ਰਾਏ ਅਤੇ ਪ੍ਰੋ. ਹੁਸੈਨ ਵਿਰੁੱਧ ਯੂਏਪੀਏ ਵਾਪਸ ਲੈਣ ਦੀ ਮੰਗ ਕੀਤੀ ਗਈ।

Advertisement

Advertisement
Author Image

joginder kumar

View all posts

Advertisement
Advertisement
×