ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੇਸ਼ ਧ੍ਰੋਹ ਦੀਆਂ ਧਾਰਾਵਾਂ ਤਹਿਤ ਦਰਜ ਕੇਸ ਰੱਦ ਕਰਨ ਦੀ ਮੰਗ

08:54 AM Sep 06, 2024 IST

ਪੱਤਰ ਪ੍ਰੇਰਕ
ਏਲਨਾਬਾਦ, 5 ਸਤੰਬਰ
ਜੀਵਨ ਨਗਰ ਨਜਦੀਕ ਢਾਣੀ ਚੇਲਿਆਵਾਲੀ ਵਿੱਚ 24 ਅਗਸਤ 2020 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਏਲਨਾਬਾਦ ਪੁਲੀਸ ਵੱਲੋਂ 14 ਲੋਕਾਂ ਖ਼ਿਲਾਫ਼ ਦੇਸ ਧ੍ਰੋਹ ਦੀ ਧਾਰਾ ਤਹਿਤ ਦਰਜ ਕੀਤੇ ਗਏ ਮਾਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆ ਐਡਵੋਕੇਟ ਜਰਨੈਲ ਸਿੰਘ ਬਰਾੜ ਨੇ ਇਸ ਨੂੰ ਤੁਰੰਤ ਖਾਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਵੱਲੋਂ ਇਹ ਮੁਕੱਦਮਾ ਵਾਪਸ ਨਹੀਂ ਲਿਆ ਜਾਂਦਾ ਤਾਂ 6 ਸਤੰਬਰ ਨੂੰ ਸਿਰਸਾ ਵਿੱਚ ਵਿਧਾਇਕਾਂ ਅਤੇ ਮੰਤਰੀਆਂ ਨੂੰ ਇਹ ਮਾਮਲਾ ਵਾਪਸ ਲੈਣ ਲਈ ਕਿਹਾ ਜਾਵੇਗਾ। ਇਸ ਮਾਮਲੇ ਸਬੰਧੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਨੇ ਕਿਹਾ ਕਿ ਕਮੇਟੀ ਵੱਲੋਂ ਇਸ ਕੇਸ ਨੂੰ ਵਾਪਸ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ।

Advertisement

Advertisement