For the best experience, open
https://m.punjabitribuneonline.com
on your mobile browser.
Advertisement

ਐੱਸਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਦਾ ਫ਼ੈਸਲਾ ਰੱਦ ਕਰਨ ਦੀ ਮੰਗ

07:01 AM Jun 24, 2024 IST
ਐੱਸਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਦਾ ਫ਼ੈਸਲਾ ਰੱਦ ਕਰਨ ਦੀ ਮੰਗ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਜੂਨ
ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂਆਂ ਹੁਸ਼ਿਆਰ ਸਲੇਮਗੜ੍ਹ ਅਤੇ ਅਮਿਤੋਜ਼ ਮੌੜ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਾਂਸਟੀਚੂਐਂਟ ਕਾਲਜਾਂ ’ਚ ਪੜ੍ਹਦੇ ਐੱਸਸੀ ਵਿਦਿਆਰਥੀਆਂ ਤੋਂ ਪੀਟੀਏ ਵਸੂਲਣ ਦੇ ਫ਼ਰਮਾਨ ਦੀ ਉਹ ਨਿਖੇਧੀ ਕਰਦੇ ਹਨ। ਆਗੂਆਂ ਨੇ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਅਧੀਨ ਕਿਸੇ ਵੀ ਵਿਦਿਆਰਥੀ ਤੋਂ ਕਿਸੇ ਤਰ੍ਹਾਂ ਦਾ ਫੰਡ ਨਹੀਂ ਵਸੂਲਿਆ ਜਾ ਸਕਦਾ। ਇਸੇ ਤਰ੍ਹਾਂ ਪਹਿਲਾਂ ਵੀ ਸਾਲ 2021 ’ਚ ਪੰਜਾਬੀ ਯੂਨੀਵਰਸਿਟੀ ਨੇ ਪੀਟੀਏ ਵਸੂਲਣ ਦਾ ਫ਼ੈਸਲਾ ਕੀਤਾ ਸੀ, ਜਿਸਦਾ ਯੂਨੀਅਨ ਵੱਲੋਂ ਜਬਰਦਸਤ ਵਿਰੋਧ ਕਰਨ ’ਤੇ ਯੂਨੀਵਰਸਿਟੀ ਨੂੰ ਫ਼ੈਸਲਾ ਵਾਪਸ ਲੈਣਾ ਪਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰੀ ਸਿੱਖਿਆ ਨੂੰ ਲੋੜ ਨਾਲੋਂ ਘੱਟ ਗਰਾਂਟ ਮਿਲ ਰਹੀ ਹੈ ਤਾਂ ਆਮ ਵਿਦਿਆਰਥੀਆਂ ਤੋਂ ਵੱਖੋ-ਵੱਖ ਢੰਗਾਂ ਨਾਲ ਯੂਨੀਵਰਸਿਟੀਆਂ ਦੇ ਖਰਚੇ ਚਲਾਉਣ ਦੇ ਤਰੀਕੇ ਕੱਢੇ ਜਾ ਰਹੇ ਹਨ ਜਦਕਿ ਇਹ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ ਕਿ ਸਿੱਖਿਆ ਸੰਸਥਾਵਾਂ ਨੂੰ ਕਿਸੇ ਕਿਸਮ ਦੀ ਆਰਥਿਕ ਮਦਦ ਪੱਖੋਂ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਨੂੰ ਸੁਚੱਜੇ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਨਾਲ ਹੀ ਪੰਜਾਬੀ ਯੂਨੀਵਰਸਿਟੀ ਨੂੰ ਇਸ ਫ਼ੈਸਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।

Advertisement

Advertisement
Advertisement
Author Image

Advertisement