ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਖ਼ਿਲਾਫ਼ ਮਾਣਹਾਨੀ ਕੇਸ ਰੱਦ ਕਰਨ ਦੀ ਮੰਗ

06:53 AM Mar 20, 2024 IST

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 19 ਮਾਰਚ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਦਾਇਰ ਕੀਤੇ ਇਕ ਕਰੋੜ ਰੁਪਏ ਦੇ ਮਾਣਹਾਨੀ ਕੇਸ ਦੀ ਪੈਰਵਾਈ ਲਈ ਮੁੱਖ ਮੰਤਰੀ ਵੱਲੋਂ ਸੀਨੀਅਰ ਐਡਵੋਕੇਟ ਬਾਬੂ ਸਿੰਘ ਸਿੱਧੂ, ਮਨਿੰਦਰਜੀਤ ਸਿੰਘ ਬੇਦੀ ਅਤੇ ਇਕਬਾਲ ਸਿੰਘ ਬੁੱਟਰ ਨੂੰ ਆਪਣਾ ਵਕੀਲ ਮੁਕੱਰਰ ਕੀਤਾ ਗਿਆ ਹੈ। ਅਦਾਲਤ ਵਿੱਚ ਪੇਸ਼ ਹੁੰਦਿਆਂ ਸ੍ਰੀ ਸਿੱਧੂ ਨੇ ਦਲੀਲ ਦਿੱਤੀ ਕਿ ਮਾਣਹਾਨੀ ਦਾ ਇਹ ਕੇਸ ਬੇਬੁਨਿਆਦ ਹੈ। ਉਨ੍ਹਾਂ ਇਸ ਨੂੰ ਖਾਰਜ ਕਰਨ ਦੀ ਮੰਗ ਕੀਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਤਕਰੀਰ ਕੀਤੀ ਸੀ ਉਸ ਨਾਲ ਸੁਖਬੀਰ ਸਿੰਘ ਬਾਦਲ ਦੇ ਮਾਣ ਸਨਮਾਨ ਨੂੰ ਕੋਈ ਠੇਸ ਨਹੀਂ ਪਹੁੰਚੀ, ਇਸ ਲਈ ਇਹ ਕੇਸ ਅਦਾਲਤ ਵਿੱਚ ਚੱਲਣ ਯੋਗ ਨਹੀਂ ਹੈ। ਅਦਾਲਤ ਨੇ ਉਨ੍ਹਾਂ ਦੀ ਦਰਖਾਸਤ ਲੈ ਲਈ ਹੈ ਅਤੇ ਜਵਾਬ ਦੇਣ ਲਈ ਅਗਲੀ ਤਾਰੀਖ 9 ਅਪਰੈਲ ਮੁਕੱਰਰ ਕਰ ਦਿੱਤੀ ਹੈ।
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਡਵੋਕੇਟ ਮਨਜਿੰਦਰ ਸਿੰਘ ਬਰਾੜ ਪੇਸ਼ ਹੋਏ ਤੇ ਉਨ੍ਹਾਂ ਦੱਸਿਆ ਕਿ ਉਹ ਨਿਰਧਾਰਤ ਤਰੀਕ ’ਤੇ ਇਸ ਦਾ ਜਵਾਬ ਦੇਣਗੇ। ਦੱਸਣਯੋਗ ਹੈ ਕਿ ਸੁਖਬੀਰ ਨੇ ਅਦਾਲਤ ਨੂੰ ਦਿੱਤੀ ਅਰਜ਼ੀ ਵਿੱਚ ਭਗਵੰਤ ਮਾਨ ’ਤੇ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਾਖ ਨੂੰ ਧੱਬਾ ਲਾਉਣ ਦਾ ਦੋਸ਼ ਲਾਉਂਦਿਆਂ ਕਿਹਾ ਸੀ ਕਿ ਇਸ ਮਾਮਲੇ ’ਤੇ ਭਗਵੰਤ ਮਾਨ ਨੇ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕੀਤਾ ਹੈ। ਭਗਵੰਤ ਮਾਨ ਨੇ ਉਨ੍ਹਾਂ ਦੇ ਹਰਿਆਣਾ ਸਥਿਤ ਬਾਲਾਸਰ ਫਾਰਮ ਨੂੰ ਜਾਂਦੀ ਕੱਸੀ ਬਾਰੇ ਝੂਠ ਬੋਲ੍ਹਿਆ ਕਿ ਇਹ ਅਕਾਲੀ ਦਲ ਸਰਕਾਰ ਵੇਲੇ ਕੱਢੀ ਗਈ ਹੈ ਅਤੇ ਇਹ ਕੱਸੀ ਬਾਦਲ ਪਰਿਵਾਰ ਦੇ ਖੇਤ ਤੱਕ ਜਾਂਦੀ ਹੈ। ਦੂਸਰਾ ਝੂਠ ਬਾਦਲ ਪਰਿਵਾਰ ਦੀ ਟਰਾਂਸਪੋਰਟ ਬਾਰੇ ਬੋਲ੍ਹਿਆ ਗਿਆ ਹੈ ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਸਾਰੇ ਪਰਮਿਟ ‘ਐਕਸਟੈਂਡ’ ਕਰਵਾ ਕੇ ਚੰਡੀਗੜ੍ਹ ਦੇ ਕਰਵਾ ਲਏ ਹਨ।

Advertisement

Advertisement