For the best experience, open
https://m.punjabitribuneonline.com
on your mobile browser.
Advertisement

ਕੇਂਦਰ ਸਰਕਾਰ ਵੱਲੋਂ ਬਣਾਏ ਕਿਰਤ ਕਾਨੂੰਨ ਰੱਦ ਕਰਨ ਦੀ ਮੰਗ

07:09 AM Jun 21, 2024 IST
ਕੇਂਦਰ ਸਰਕਾਰ ਵੱਲੋਂ ਬਣਾਏ ਕਿਰਤ ਕਾਨੂੰਨ ਰੱਦ ਕਰਨ ਦੀ ਮੰਗ
ਐੱਸਡੀਐੱਮ ਨੂੰ ਮੰਗ ਪੱਤਰ ਸੌਂਪਦੇ ਹੋਏ ਯੂਨੀਅਨ ਆਗੂ। -ਫੋਟੋ: ਪ੍ਰੀਤ
Advertisement

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 20 ਜੂਨ
ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਇਫਟੂ ਵੱਲੋਂ ਇਕ ਮੰਗ ਪੱਤਰ ਐੱਸਡੀਐਮ ਬਲਜੀਤ ਕੌਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਸੌਂਪਿਆ ਗਿਆ। ਮੰਗ ਪੱਤਰ ਰਾਹੀਂ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਚਾਰ ਕਾਨੂੰਨ, ਮਿਸਤਰੀ-ਮਜ਼ਦੂਰਾਂ ਦੇ ਬਿਲਕੁੱਲ ਉਲਟ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਆਰਥਿਕ ਹਾਲਤ ਪਹਿਲਾਂ ਹੀ ਮਾੜੀ ਹੈ ਅਜਿਹੇ ’ਚ ਇਸ ਤਰ੍ਹਾਂ ਦੇ ਕਾਨੂੰਨ ਲਿਆ ਕੇ ਮਜ਼ਦੂਰਾਂ ਨੂੰ ਹੋਰ ਵੀ ਨਿਘਾਰ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਕ ਮਤਾ ਪਾ ਕੇ ਕੇਂਦਰ ਸਰਕਾਰ ਕੋਲ ਪਹੁੰਚ ਕਰਕੇ ਇਹ ਚਾਰ ਕਾਨੂੰਨ ਰੱਦ ਕਰਵਾਉਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਉਸਾਰੀ ਕਿਰਤੀਆਂ ਦੇ ਲਾਭਪਾਤਰੀ ਕਾਰਡਾਂ ਦੀ ਬਕਾਇਆ ਪੈਨਸ਼ਨ, ਵਜ਼ੀਫ਼ਾ, ਐਕਸਗ੍ਰੇਸ਼ੀਆ ਗ੍ਰਾਂਟ ਤੇ ਸ਼ਗਨ ਸਕੀਮ ਦੀ ਬਕਾਇਆ ਰਾਸ਼ੀ ਖਾਤਿਆਂ ’ਚ ਪਾਈ ਜਾਵੇ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਦਲਜੀਤ ਸਿੰਘ ਵਿਰਦੀ, ਕੁਲਵੰਤ ਸਿੰਘ ਕਾਲਾ, ਕੁਲਦੀਪ ਸਿੰਘ ਕਲਸੀ, ਮਨਮੋਹਨ ਸਿੰਘ, ਨਿਰਮਲ ਸਿੰਘ, ਜੱਜ ਸਿੰਘ, ਸ਼ਮਿੰਦਰ ਸਿੰਘ, ਨਿਸ਼ਾਨ ਸਿੰਘ, ਜਸਵੀਰ ਸਿੰਘ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×