For the best experience, open
https://m.punjabitribuneonline.com
on your mobile browser.
Advertisement

ਅਧਿਆਪਕ ਦੀ ਖੁਦਕੁਸ਼ੀ ਮਾਮਲੇ ਦੀ ਜਾਂਚ ਮੁਕੰਮਲ ਕਰਨ ਦੀ ਮੰਗ

06:56 AM Jul 19, 2024 IST
ਅਧਿਆਪਕ ਦੀ ਖੁਦਕੁਸ਼ੀ ਮਾਮਲੇ ਦੀ ਜਾਂਚ ਮੁਕੰਮਲ ਕਰਨ ਦੀ ਮੰਗ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਜੁਲਾਈ
ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਗ਼ਦਰ ਭਵਨ ਵਿੱਚ ਹੋਈ। ਮੀਟਿੰਗ ਵਿੱਚ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖੌਰਾ ਕਲਾਂ ਦੇ ਇੰਚਾਰਜ ਅਧਿਆਪਕ ਧਰਮਵੀਰ ਸੈਣੀ ਦੀ ਮੌਤ ਤੇ ਇਸ ਤੋਂ ਬਾਅਦ ਪੈਦਾ ਹੋਏ ਹਾਲਾਤ ’ਤੇ ਚਰਚਾ ਕੀਤੀ ਗਈ।
ਮੀਟਿੰਗ ਮਗਰੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਅਤੇ ਜ਼ਿਲ੍ਹਾ ਸਕੱਤਰ ਅਮਨ ਵਿਸ਼ਿਸ਼ਟ ਨੇ ਦੱਸਿਆ ਕਿ ਅਧਿਆਪਕ ਧਰਮਵੀਰ ਸੈਣੀ ਦੀ ਮੌਤ ਦੇ ਮਾਮਲੇ ਵਿੱਚ ਪੰਜ ਅਧਿਆਪਕਾਂ ’ਤੇ ਪੁਲੀਸ ਵੱਲੋਂ ਦਰਜ ਕੀਤਾ ਮੁਕੱਦਮਾ ਸਹੀ ਨਹੀਂ ਹੈ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਗਠਿਤ ਸਿਟ ਜਲਦੀ ਤੋਂ ਜਲਦੀ ਆਪਣੀ ਜਾਂਚ ਮੁਕੰਮਲ ਕਰੇ ਤਾਂ ਕਿ ਮੁਕੱਦਮੇ ਵਿੱਚ ਨਾਮਜ਼ਦ ਅਧਿਆਪਕਾਂ ਨੂੰ ਵੀ ਆਪਣਾ ਪੱਖ ਰੱਖਣ ਦਾ ਮੌਕਾ ਮਿਲ ਸਕੇ।
ਇਸ ਮੌਕੇ ਜਥੇਬੰਦੀ ਵੱਲੋਂ ਮੰਗ ਕੀਤੀ ਗਈ ਕਿ ਘੱਟੋ ਘੱਟ ਇਸ ਮਾਮਲੇ ਦੀ ਪੜਤਾਲ ਦੌਰਾਨ ਇਸ ਕੇਸ ਵਿੱਚ ਨਾਮਜ਼ਦ ਅਧਿਆਪਕਾਂ ਦੇ ਘਰਾਂ ’ਤੇ ਛਾਪੇਮਾਰੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸੰਗਰੂਰ ਪੁਲੀਸ ਪ੍ਰਸ਼ਾਸਨ ਵਲੋਂ ਇਸ ਮਾਮਲੇ ਦਾ ਫੌਰੀ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀਆਂ ਦੇ ਇੱਕ ਵਫਦ ਵੱਲੋਂ ਜਲਦੀ ਹੀ ਪੰਜਾਬ ਪੁਲੀਸ ਦੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਇਨਸਾਫ਼ ਦੀ ਮੰਗ ਕੀਤੀ ਜਾਵੇਗੀ।
ਇਸ ਮੌਕੇ ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਜਨਰਲ ਸਕੱਤਰ ਹਰਦੀਪ ਟੋਡਰਪੁਰ, ਸੂਬਾ ਆਗੂ ਰਘਵੀਰ ਭਵਾਨੀਗੜ੍ਹ ਤੇ ਦਲਜੀਤ ਸਫੀਪੁਰ ਤੋਂ ਇਲਾਵਾ ਜ਼ਿਲ੍ਹਾ ਆਗੂ ਰਵਿੰਦਰ ਦਿੜਬਾ, ਕਮਲਜੀਤ ਸਿੰਘ, ਕੁਲਵੰਤ ਖਨੌਰੀ, ਮਨੋਜ ਕੁਮਾਰ, ਰਾਜ ਸੈਣੀ ਤੇ ਸੁਖਜਿੰਦਰਸਿੰਘ ਆਦਿ ਹਾਜ਼ਰ ਸਨ

Advertisement

Advertisement
Author Image

sukhwinder singh

View all posts

Advertisement
Advertisement
×