For the best experience, open
https://m.punjabitribuneonline.com
on your mobile browser.
Advertisement

ਪੁਲ ਦੀ ਲਟਕ ਰਹੀ ਉਸਾਰੀ ਮੁਕੰਮਲ ਕਰਨ ਦੀ ਮੰਗ

07:00 AM Mar 30, 2024 IST
ਪੁਲ ਦੀ ਲਟਕ ਰਹੀ ਉਸਾਰੀ ਮੁਕੰਮਲ ਕਰਨ ਦੀ ਮੰਗ
ਬੀਕੇਯੂ ਏਕਤਾ ਦੇ ਵਰਕਰ ਨਾਅਰੇਬਾਜ਼ੀ ਕਰਦੇ ਹੋਏ।
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 29 ਮਾਰਚ
ਨੇੜਲੇ ਪਿੰਡ ਲਹਿਲ ਕਲਾ ਤੋਂ ਬਖੌਰਾ ਰੋਡ ’ਤੇ ਸਥਿਤ ਡਰੇਨ ਦਾ ਪੁਲ ਪਿਛਲੇ ਕਈ ਸਾਲਾਂ ਤੋਂ ਉਸਾਰੀ ਅਧੀਨ ਹੈ ਜੋ ਕਿਸੇ ਵੇਲੇ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਲਹਿਲ ਕਲਾ ਇਕਾਈ ਦੇ ਪ੍ਰਧਾਨ ਪ੍ਰੀਤਮ ਸਿੰਘ ਨੇ ਇਕਾਈ ਮੈਂਬਰਾਂ ਅਤੇ ਪਿੰਡ ਵਾਸੀਆਂ ਸਮੇਤ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਸਰਕਾਰ ਅਤੇ ਡਰੇਨ ਵਿਭਾਗ ਤੋਂ ਅੱਧ ਵਿਚਕਾਰ ਲਟਕ ਰਹੇ ਪੁਲ ਦੀ ਉਸਾਰੀ ਮੁਕੰਮਲ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਦੋਹਾਂ ਪਿੰਡਾਂ ਦੇ ਕਿਸਾਨਾਂ ਨੂੰ ਨਾਲ ਲੈ ਕੇ ਡਰੇਨ ਵਿਭਾਗ ਦੇ ਅਧਿਕਾਰੀਆਂ ਨੂੰ ਕਈ ਵਾਰ ਮਿਲ ਚੁੱਕੇ ਹਨ ਪਰ ਗੱਲ ਅੱਗੇ ਨਹੀਂ ਵਧੀ। ਇਸ ਤੋਂ ਇਲਾਵਾ ਲਹਿਰਾ ਹਲਕੇ ਦੇ ਵਿਧਾਇਕ ਵਰਿੰਦਰ ਕੁਮਾਰ ਗੋਇਲ ਨੂੰ ਇਸ ਸਬੰਧੀ ਮੰਗ ਪੱਤਰ ਦੇ ਕੇ ਜਾਣੂ ਕਰਵਾ ਚੁੱਕੇ ਹਨ ਪਰ ਕਾਫੀ ਸਮਾਂ ਬੀਤ ਜਾਣ ਤੋਂ ਬਾਅਦ ਵੀ ਹੁਣ ਤੱਕ ਕਿਸੇ ਅਧਿਕਾਰੀ ਨੇ ਟਾਲ-ਮਟੋਲ ਕਰਨ ਤੋਂ ਬਿਨਾਂ ਪੱਲਾ ਨਹੀਂ ਫੜਾਇਆ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੁਲ ਦੀ ਉਸਾਰੀ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਪਿੰਡਾਂ ਵਿੱਚ ਵੋਟਾਂ ਮੰਗਣ ਆਏ ਲੀਡਰਾਂ ਦਾ ਘਿਰਾਓ ਕਰਕੇ ਇਸ ਸਬੰਧੀ ਸਵਾਲ ਕੀਤੇ ਜਾਣਗੇ।

Advertisement

Advertisement
Author Image

joginder kumar

View all posts

Advertisement
Advertisement
×