ਚੰਡੀਗੜ੍ਹ ਹਾਊਸਿੰਗ ਬੋਰਡ ਦੀ ਮੀਟਿੰਗ ਬੁਲਾਉਣ ਦੀ ਮੰਗ
11:00 AM Dec 13, 2024 IST
ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 12 ਦਸੰਬਰ
ਭਾਰਤੀ ਜਨਤਾ ਪਾਰਟੀ ਦੇ ਮੀਤ ਪ੍ਰਧਾਨ ਅਤੇ ਚੰਡੀਗੜ੍ਹ ਹਾਊਸਿੰਗ ਬੋਰਡ ਦੀ ਗਵਰਨਿੰਗ ਬਾਡੀ ਦੇ ਮੈਂਬਰ ਸ਼ਕਤੀ ਪ੍ਰਕਾਸ਼ ਦੇਵਸ਼ਾਲੀ ਨੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਗਵਰਨਿੰਗ ਬਾਡੀ ਦੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਲੰਮੇ ਸਮੇਂ ਤੋਂ ਹਾਊਸਿੰਗ ਬੋਰਡ ਵੱਲੋਂ ਵਸਨੀਕਾਂ ਦੀਆਂ ਕਈ ਮੰਗਾਂ ’ਤੇ ਵਿਚਾਰ- ਚਰਚਾ ਅਤੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਦੇਵਸ਼ਾਲੀ ਨੇ ਦੱਸਿਆ ਕਿ ਚੰਡੀਗੜ੍ਹ ਹਾਊਸਿੰਗ ਬੋਰਡ ਵੱਲੋਂ ਬਣਾਏ ਗਏ ਮਕਾਨਾਂ ਵਿੱਚ ਰਹਿ ਰਹੇ ਕਰੀਬ 60 ਹਜ਼ਾਰ ਪਰਿਵਾਰਾਂ ਦੇ 3 ਲੱਖ ਤੋਂ ਵੱਧ ਵਾਸੀ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਫਲੈਟਾਂ ਵਿੱਚ ਲੋੜ ਅਨੁਸਾਰ ਕੀਤੀਆਂ ਤਬਦੀਲੀਆਂ ਦੇ ਨੋਟਿਸਾਂ ਤੋਂ ਪ੍ਰੇਸ਼ਾਨ ਹਨ, ਜਿਸ ਸਬੰਧੀ ਗਵਰਨਿੰਗ ਬਾਡੀ ਨੂੰ ਜਲਦੀ ਫੈਸਲਾ ਲੈਣਾ ਚਾਹੀਦਾ ਹੈ।
Advertisement
Advertisement