For the best experience, open
https://m.punjabitribuneonline.com
on your mobile browser.
Advertisement

ਦਿੱਲੀ ਵਿਧਾਨ ਸਭਾ ਸੈਸ਼ਨ ਸੱਦਣ ਦੀ ਮੰਗ

08:32 AM Aug 19, 2024 IST
ਦਿੱਲੀ ਵਿਧਾਨ ਸਭਾ ਸੈਸ਼ਨ ਸੱਦਣ ਦੀ ਮੰਗ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਅਗਸਤ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਕਿਹਾ ਕਿ ਉਪ ਰਾਜਪਾਲ ਵੱਲੋਂ ਵਿਧਾਨ ਸਭਾ ਵਿੱਚ ਕੈਗ ਦੀਆਂ 11 ਰਿਪੋਰਟਾਂ ਪੇਸ਼ ਕਰਨ ਸਬੰਧੀ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖਣ ਦੇ ਬਾਵਜੂਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਵਿੱਤ ਮੰਤਰੀ ਆਤਿਸ਼ੀ ਮਾਰਲੇਨਾ ਵੱਲੋਂ ਹੁੰਗਾਰਾ ਨਹੀਂ ਮਿਲਿਆ। ਸ੍ਰੀ ਯਾਦਵ ਨੇ ਮੰਗ ਕੀਤੀ ਕਿ ਦਿੱਲੀ ਸਰਕਾਰ ਜਲਦੀ ਵਿਧਾਨ ਸਭਾ ਸੈਸ਼ਨ ਬੁਲਾ ਕੇ ਕੈਗ ਦੀ ਰਿਪੋਰਟ ਪੇਸ਼ ਕਰੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਆਪਣੀ ਲੋੜ ਅਨੁਸਾਰ ਥੋੜ੍ਹੇ ਸਮੇਂ ਲਈ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਇਤਿਹਾਸ ਰਿਹਾ ਹੈ, ਫਿਰ ਕੈਗ ਦੀ ਰਿਪੋਰਟ ਵਿੱਚ ਦੇਰੀ ਕਿਉਂ ਕੀਤੀ ਜਾ ਰਹੀ ਹੈ। ਯਾਦਵ ਨੇ ਕਿਹਾ ਕਿ ਰਾਜ ਦੇ ਵਿੱਤ, ਪ੍ਰਦੂਸ਼ਣ ਰੋਕਥਾਮ, ਦਿੱਲੀ ਵਿੱਚ ਸ਼ਰਾਬ ਦੀ ਸਪਲਾਈ, ਵਿਨਿਯਮ ਖਾਤੇ, ਜਨਤਕ ਅਤੇ ਸਮਾਜਿਕ, ਮਾਲ ਸੈਕਟਰ, ਦੇਖਭਾਲ ਅਤੇ ਸੁਰੱਖਿਆ ਬਾਰੇ ਕਾਰਗੁਜ਼ਾਰੀ ਨਾਲ ਸਬੰਧਤ ਕੈਗ ਦੀ ਆਡਿਟ ਰਿਪੋਰਟ ਵਿੱਤ ਮੰਤਰੀ ਕੋਲ ਲੰਬਿਤ ਹੈ।

Advertisement
Advertisement
Author Image

sukhwinder singh

View all posts

Advertisement
×