ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਤ ਭਾਸ਼ਾ ਦੀ ਤਰੱਕੀ ਅਤੇ ਸੂਬੇ ਦੀ ਖੁਸ਼ਹਾਲੀ ਲਈ ਰੁਜ਼ਗਾਰ ਦੇ ਵਸੀਲੇ ਪੈਦਾ ਕਰਨ ਦਾ ਮੰਗ

08:15 AM Feb 08, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਫਰਵਰੀ
ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੀ ਖੁਸ਼ਹਾਲੀ ਅਤੇ ਮਾਤ ਭਾਸ਼ਾ ਪੰਜਾਬੀ ਦੀ ਤਰੱਕੀ ਲਈ ਮੁਫ਼ਤਖੋਰੀ ਦੀਆਂ ਸਕੀਮਾਂ ਛੱਡ ਕੇ ਸੂਬੇ ’ਚ ਵੱਧ ਤੋਂ ਵੱਧ ਰੁਜ਼ਗਾਰ ਦੇ ਵਸੀਲੇ ਪੈਦਾ ਕੀਤੇ ਜਾਣ ਤਾਂ ਜੋ ਮਾਤ ਭਾਸ਼ਾ ਰੁਜ਼ਗਾਰ ਮੁਖੀ ਬਣੇ।
ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਡਾ. ਹਰਜਿੰਦਰ ਸਿੰਘ ਅਟਵਾਲ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਰਾਜ ’ਚ ਬੇਰੁਜ਼ਗਾਰੀ ਦਾ ਸੰਤਾਪ ਹੰਡਾਉਂਦੀ ਨੌਜਵਾਨ ਪੀੜ੍ਹੀ ਨਿਰਾਸ਼ਾ ਵਸ ਵਿਦੇਸ਼ਾਂ ਵਿੱਚ ਮਜਦੂਰੀ ਕਰਨ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ‘ਘਰ-ਘਰ ਰੁਜ਼ਗਾਰ’ ਦੇਣ ਦਾ ਦਾਅਵਾ ਕਰਨ ਵਾਲੀ ਸਰਕਾਰ ਨੂੰ ਰਾਜ ਦੇ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਹੋਰ ਵਿਭਾਗਾਂ ਵਲ ਧਿਆਨ ਜ਼ਰੂਰ ਦੇਣਾ ਚਾਹੀਦਾ ਹੈ ਜਿਥੇ ਹਜ਼ਾਰਾਂ ਪੋਸਟਾਂ ਪਿਛਲੇ ਕਈ ਸਾਲਾਂ ਤੋਂ ਖਾਲੀ ਹਨ ਜੋ ਪਹਿਲ ਦੇ ਆਧਾਰ ’ਤੇ ਭਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਮੁਫ਼ਤਖੋਰੀ ਦੀ ਚੇਟਕ ਲਾਉਣ ਦੀ ਥਾਂ ਕਿੱਤਾ-ਮੁਖੀ ਕੋਰਸਾਂ ਨੂੰ ਉਤਸ਼ਾਹਿਤ ਕਰੇ ਤਾਂ ਜੋ ਲੋਕ ਸੂਬੇ ਦੀ ਖੁਸ਼ਹਾਲੀ ਅਤੇ ਭਾਸ਼ਾ ਦੀ ਪ੍ਰਫੁੱਲਤਾ ਲਈ ਅਹਿਮ ਯੋਗਦਾਨ ਪਾ ਸਕਣ। ਇਸ ਮੌਕੇ ਕੇਂਦਰੀ ਸਭਾ ਦੇ ਅਹੁਦੇਦਾਰਾਂ ਸੁਰਿੰਦਰਪ੍ਰੀਤ ਘਣੀਆਂ, ਸ਼ੈਲਿੰਦਰਜੀਤ ਰਾਜਨ, ਮਨਜੀਤ ਇੰਦਰਾ, ਭੁਪਿੰਦਰ ਕੌਰ ਪ੍ਰੀਤ, ਦਲਜੀਤ ਸਿੰਘ ਸ਼ਾਹੀ, ਬਲਵਿੰਦਰ ਸੰਧੂ, ਮੂਲ ਚੰਦ ਸ਼ਰਮਾ ,ਰਜਿੰਦਰ ਰਾਜਨ, ਮਖਣ ਕੁਹਾੜ ਅਤੇ ਡਾ. ਕਰਮਜੀਤ ਸਿੰਘ ਨੇ ਵੀ ਮਾਤ ਭਾਸ਼ਾ ਨੂੰ ਰੁਜ਼ਗਾਰ ਮੁਖੀ ਬਣਾਉਣ ’ਤੇ ਜ਼ੋਰ ਦਿੱਤਾ।

Advertisement

Advertisement