ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਬਾ ਜੀਵਨ ਸਿੰਘ ਦੇ ਜਨਮ ਦਿਨ ’ਤੇ ਗਜ਼ਟਿਡ ਛੁੱਟੀ ਐਲਾਨਣ ਦੀ ਮੰਗ

08:05 AM Aug 27, 2024 IST

ਨਿੱਜੀ ਪੱਤਰ ਪ੍ਰੇਰਕ
ਬਟਾਲਾ, 26 ਅਗਸਤ
ਵੱਖ ਵੱਖ ਧਾਰਮਿਕ, ਸਮਾਜ ਸੇਵੀ ਤੇ ਮਜ਼ਦੂਰ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ 5 ਸਤੰਬਰ ’ਤੇ ਆ ਰਹੇ ਜਨਮ ਦਿਹਾੜੇ ਮੌਕੇ ਗਜ਼ਟਿਡ ਛੁੱਟੀ ਐਲਾਨੀ ਜਾਵੇ।
ਆਗੂਆਂ ਨੇ ਮੁੱਖ ਮੰਤਰੀ ਨੂੰ ਆਪਣਾ ਵਾਅਦਾ ਯਾਦ ਕਰਵਾਇਆ ਜਿਸ ਵਿੱਚ ਉਨ੍ਹਾਂ 2022 ’ਚ ਚੋਣਾਂ ਮੌਕੇ ‘ਆਪ’ ਦੀ ਸਰਕਾਰ ਆਉਣ ’ਤੇ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ (5 ਸਤੰਬਰ) ਮੌਕੇ ਗਜ਼ਟਿਡ ਛੁੱਟੀ ਕਰਵਾਏ ਜਾਣ ਦਾ ਵਾਅਦਾ ਕੀਤਾ ਸੀ। ਸ਼੍ਰੋਮਣੀ ਰੰਘਰੇਟਾ ਦਲ ਦੇ ਪੰਜਾਬ ਪ੍ਰਧਾਨ ਬਲਬੀਰ ਸਿੰਘ ਚੀਮਾ, ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਪੰਡੋਰੀ ਤੇ ਆਲ ਇੰਡੀਆ ਮਜ਼੍ਹਬੀ ਸਿੱਖ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਮੁੱਖ ਮੰਤਰੀ ਦੇ ਨਾਮ ’ਤੇ ਮੰਗ ਪੱਤਰ ਸੌਂਪਿਆ ਗਿਆ ਜਿਸ ਵਿੱਚ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ 5 ਸਤੰਬਰ ’ਤੇ ਗਜ਼ਟਿਡ ਛੁੱਟੀ ਦੀ ਮੰਗ ਕੀਤੀ ਹੈ।
ਸ਼ਹੀਦ ਬਾਬਾ ਜੀਵਨ ਸਿੰਘ ਵਿਦਿਅਕ ਭਲਾਟੀ ਟਰੱਸਟ ਦੇ ਗੁਰਦਾਸਪੁਰ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਕਾਜ਼ਮਪੁਰ, ਸ਼ਹੀਦ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਕਮੇਟੀ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਅਤੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਸੰਕਰਪੁਰਾ ਦੀ ਪ੍ਰਬੰਧਕ ਕਮੇਟੀ ਦੇ ਆਗੂ ਹੈੱਡਮਾਸਟਰ ਮੁਖਤਾਰ ਸਿੰਘ ਲਾਹੌਰੀਆ ਨੇ ਦੱਸਿਆ ਕਿ ਇਸ ਭਾਈਚਾਰੇ ਦੇ ਲੋਕਾਂ ਵੱਲੋਂ ਸੂਬੇ ਦੀਆਂ ਤਤਕਾਲੀ ਸਰਕਾਰਾਂ ਤੋਂ ਸਮੇਂ ਸਮੇਂ ’ਤੇ ਬਾਬਾ ਜੀਵਨ ਸਿੰਘ ਦੇ ਜਨਮ ਦਿਨ ’ਤੇ ਗਜ਼ਟਿਡ ਛੁੱਟੀ ਦੀ ਮੰਗ ਕੀਤੀ ਗਈ ਸੀ ਪਰ ਕਿਸੇ ਸਰਕਾਰ ਨੇ ਇਸ ਭਾਈਚਾਰੇ ਦੀ ਮੰਗ ਪ੍ਰਵਾਨ ਨਹੀਂ ਕੀਤੀ।

Advertisement

Advertisement
Advertisement