ਸ਼ਹੀਦ ਜੋੜ ਮੇਲ ਦੇ ਆਖ਼ਰੀ ਦਿਨ ਡਰਾਈ ਡੇਅ ਐਲਾਨਣ ਦੀ ਮੰਗ
08:58 AM Dec 24, 2024 IST
Advertisement
ਪੱਤਰ ਪ੍ਰੇਰਕ
ਪਟਿਆਲਾ, 23 ਦਸੰਬਰ
ਸਹਾਇਕ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸ਼ਹੀਦ ਜੋੜ ਮੇਲ ਦੇ ਆਖ਼ਰੀ ਦਿਨ 27 ਦਸੰਬਰ ਨੂੰ ‘ਡਰਾਈ ਡੇਅ’ ਐਲਾਨਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਉਨ੍ਹਾਂ ਪਟਿਆਲਾ ਸਥਿਤ ਡਿਵੀਜ਼ਨਲ ਕਮਿਸ਼ਨਰ ਦਫ਼ਤਰ ਅਤੇ ਆਬਕਾਰੀ ਕਮਿਸ਼ਨਰ ਦਫ਼ਤਰ ਵਿੱਚ ਮੰਗ ਪੱਤਰ ਸੌਂਪਿਆ ਹੈ। ਪੰਡਿਤਰਾਓ ਨੇ ਕਿਹਾ ਕਿ ਪੰਜਾਬ ਆਬਕਾਰੀ ਐਕਟ ਅਨੁਸਾਰ ਸਰਕਾਰ ਕਿਸੇ ਵੀ ਦਿਨ ਨੂੰ ‘ਡਰਾਈ ਡੇ’ ਐਲਾਨ ਸਕਦੀ ਹੈ। ਸ਼ਹੀਦੀ ਜੋੜ ਮੇਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਨੂੰ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।
Advertisement
Advertisement
Advertisement