ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਦੀ ਕੋਰ ਕਮੇਟੀ ਸਮੇਤ ਜਥੇਬੰਦਕ ਢਾਂਚਾ ਭੰਗ ਕਰਨ ਦੀ ਮੰਗ

07:02 AM Jun 18, 2024 IST
ਪਟਿਆਲਾ ਵਿੱਚ ਮੀਟਿੰਗ ’ਚ ਸ਼ਾਮਲ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਲਵਲੀ।

ਖੇਤਰੀ ਪ੍ਰਤੀਨਿਧ
ਪਟਿਆਲਾ, 17 ਜੂਨ
ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਲਵਲੀ ਦੇ ਘਰ ਹੋਈ ਵਰਕਰਾਂ ਦੀ ਮੀਟਿੰਗ ਵਿੱਚ ਕੌਮੀ ਮੀਤ ਪ੍ਰਧਾਨ ਲਖਬੀਰ ਸਿੰਘ ਲੌਟ ਵੀ ਸ਼ਾਮਲ ਹੋਏ| ਅਕਾਲੀ ਵਰਕਰਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਹੋਈ ਦਲ ਦੀ ਵੱਡੀ ਹਾਰ ਸਬੰਧੀ ਲੀਡਰਸ਼ਿਪ ਨੂੰ ਆਤਮ-ਮੰਥਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੇਵਾ ਲਗਵਾਉਣੀ ਚਾਹੀਦੀ ਹੈ| ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ ਸਮੇਤ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਇੱਕ ਵਾਰ ਭੰਗ ਕਰ ਦੇਣਾ ਚਾਹੀਦਾ ਹੈ ਕਿਉਂਕਿ ਬਹੁਤੇ ਅਹੁਦੇਦਾਰਾਂ ਤੇ ਸਲਾਹਕਾਰਾਂ ਤੋਂ ਲੋਕਾਂ ਤੇ ਵਰਕਰਾਂ ਦਾ ਵਿਸ਼ਵਾਸ ਖ਼ਤਮ ਹੋ ਚੁੱਕਾ ਹੈ ਅਤੇ ਹੁਣ ਮਿਹਨਤੀ ਵਿਅਕਤੀਆਂ ਨੂੰ ਅਹੁਦੇ ਦੇਣ ਦੀ ਲੋੜ ਹੈ। ਕਿਉਂਕਿ ਪਾਰਟੀ ਦੀ ਹਾਰ ਦੇ ਕਾਰਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਪ੍ਰਤੀ ਵੀ ਆਉਣ ਵਾਲੇ ਸਮੇਂ ਵਿਚ ਸੁਰ ਉੱਠਣਗੇ| ਇਸ ਲਈ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਭੰਗ ਕਰਕੇ ਉਸ ਤੋਂ ਬਾਅਦ ਪਾਰਟੀ ਪ੍ਰਤੀ ਫੈਸਲਾ ਲੈਣਾ ਚਾਹੀਦਾ ਹੈ ਤੇ ਛਾਂਟੀ ਦੀ ਵੀ ਲੋੜ ਹੈ। ਉਨ੍ਹਾਂ ਕਿ ਸ੍ਰੀ ਚੰਦੂਮਾਜਰਾ ਨੇ ਪਾਰਟੀ ਪ੍ਰਧਾਨ ਬਾਰੇ ਨਹੀਂ ਬਲਕਿ ਮੀਟਿੰਗ ਸਬੰਧੀ ਜਾਰੀ ਹੋਏ ਪ੍ਰੈਸ ਨੋਟ ’ਤੇ ਕਿੰਤੂ ਕੀਤਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਸਾਰੀਆਂ ਸਿੱਖ ਪਾਰਟੀਆਂ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਾ ਚਾਹੀਦਾ ਹੈ। ਇਸ ਮੌਕੇ ਲਖਵੀਰ ਸਿੰਘ ਲੌਟ, ਤਰਵਿੰਦਰ ਸਿੰਘ, ਅਮਰਜੀਤ ਡਾਂਗ, ਦੀਪਕ ਸਹਿਗਲ, ਅਮਰਇਕਬਾਲ ਸਾਹਨੀ, ਬੋਬੀ ਚੱਡਾ, ਰਾਜਵੀਰ ਸਿੰਘ, ਅਮਰਜੀਤ ਚੋਪੜਾ, ਜਸਬੀਰ ਸਿੰਘ, ਭੁਪਿੰਦਰ ਸਿੰਘ, ਅਮਰਜੀਤ ਸਿੰਘ ਲਾਂਬਾ ਆਦਿ ਨੌਜਵਾਨ ਵੀ ਹਾਜ਼ਰ ਸਨ|

Advertisement

Advertisement
Advertisement