ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਤਸਕਰੀ ਅਤੇ ਭੂ-ਮਾਫ਼ੀਆ ਖ਼ਤਮ ਕਰਨ ਦੀ ਮੰਗ

11:50 AM Jun 16, 2024 IST
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਗੁਲਦਸਤਾ ਭੇਟ ਕਰਦੇ ਹੋਏ ਭਾਜਪਾ ਵਰਕਰ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 15 ਜੂਨ
ਸਮਾਜ ਸੇਵੀ ਸੰਸਥਾ ਪੁਰੀ ਟਰੱਸਟ ਦੇ ਚੇਅਰਮੈਨ ਅਤੇ ਭਾਜਪਾ ਆਗੂ ਅਰਵਿੰਦਰ ਪੁਰੀ, ਭਾਜਪਾ ਕਿਸਾਨ ਸੈੱਲ ਦੇ ਪ੍ਰਧਾਨ ਜਗਤਾਰ ਸਿੰਘ ਸਿੱਧੂ, ਮੋਹਿਤ ਪੰਡਿਤ, ਬੀਬੀ ਸੈੱਲ ਦੇ ਚੇਅਰਮੈਨ ਗੁਰਸ਼ਰਨ ਸਿੰਘ, ਮੀਤ ਪ੍ਰਧਾਨ ਮੋਹਨ ਲਾਲ ਗੁਪਤਾ, ਮਾਰਕੀਟ ਵੈੱਲਫੇਅਰ ਦੇ ਚੇਅਰਮੈਨ ਹਿਮਾਂਸ਼ੂ ਪੁਰੀ, ਰਵੀ ਸ਼ਰਮਾ, ਤੇਜਪਾਲ, ਮਨਦੀਪ ਗੁਪਤਾ, ਹਨੀ ਵਰਮਾ, ਮਨੀਸ਼ ਕੁਮਾਰ, ਪੁਨੀਤ ਆਦਿ ਆਗੂਆਂ ਨੇ ਨਵੇਂ ਬਣੇ ਕੇਂਦਰੀ ਫੂਡ ਪ੍ਰਾਸੈਸਿੰਗ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਕੇਂਦਰੀ ਮੰਤਰੀ ਬਣਨ ਦੀ ਵਧਾਈ ਦਿੱਤੀ।
ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਦੇ ਵਫ਼ਦ ਨੇ ਰਵਨੀਤ ਬਿੱਟੂ ਨੂੰ ਦੱਸਿਆ ਕਿ ਚੰਡੀਗੜ੍ਹ ਦੇ ਨਾਲ ਲਗਦੇ ਮੁਹਾਲੀ, ਨਿਊ ਚੰਡੀਗੜ੍ਹ, ਮੁੱਲਾਂਪੁਰ ਗਰੀਬਦਾਸ, ਕੰਡੀ ਏਰੀਆ, ਸ਼ਿਵਾਲਿਕ ਦੀਆਂ ਪਹਾੜੀਆਂ ਸਣੇ ਹੋਰਨਾਂ ਇਲਾਕਿਆਂ ਵਿੱਚ ਨਸ਼ਿਆਂ, ਗੁੰਡਾਰਾਜ, ਨਾਜਾਇਜ਼ ਖਣਨ ਅਤੇ ਭੂ-ਮਾਫੀਆ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਹੁਣ ਜਦੋਂ ਉਨ੍ਹਾਂ ਨੂੰ ਕੇਂਦਰੀ ਵਜ਼ਾਰਤ ਵਿੱਚ ਢੁੱਕਵੀਂ ਥਾਂ ਮਿਲੀ ਹੈ ਤਾਂ ਉਹ ਆਪਣੇ ਰਸੂਖ਼ ਨਾਲ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਸਣੇ ਹੋਰ ਬੁਰਾਈਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਿੱਖ ਮਸਲਿਆਂ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਬਾਰੇ ਵੀ ਪ੍ਰਧਾਨ ਮੰਤਰੀ ਕੋਲ ਸਹੀ ਰਿਪੋਰਟ ਪੇਸ਼ ਕਰ ਕੇ ਇਨ੍ਹਾਂ ਮਸਲਿਆਂ ਨੂੰ ਹੱਲ ਕਰਵਾਉਣ ਲਈ ਪੈਰਵੀ ਕੀਤੀ ਜਾਵੇ।
ਇਸ ਮੌਕੇ ਸ੍ਰੀ ਬਿੱਟੂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਪਹਿਲਾਂ ਹੀ ਉਪਰੋਕਤ ਮਸਲਿਆਂ ਨੂੰ ਲੈ ਕੇ ਕਾਫ਼ੀ ਗੰਭੀਰ ਹਨ। ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ ਜਾਵੇ।

Advertisement

Advertisement