ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ

07:05 AM Aug 29, 2024 IST
ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਦਲ ਦੇ ਨੁਮਾਇੰਦੇ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਅਗਸਤ
ਸ਼ੇਰ-ਏ-ਪੰਜਾਬ ਦਲ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਵਡਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਦਲ ਦੇ ਨੁਮਾਇੰਦਿਆਂ ਭਾਈ ਅਵਤਾਰ ਸਿੰਘ ਅਤੇ ਬੀਬੀ ਪਰਮਜੀਤ ਕੌਰ ਔਜਲਾ ਵੱਲੋਂ ਡਿਪਟੀ ਕਮਿਸ਼ਨਰ ਸਾਹਨੀ ਨੂੰ ਮੰਗ ਪੱਤਰ ਸੌਂਪ ਕੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਾਰਵਾਈ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਭਾਰਤ ਭਰ ਵਿੱਚ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕੋਲਕਤਾ ਵਿੱਚ ਇੱਕ ਔਰਤ ਡਾਕਟਰ ਨਾਲ ਜਬਰ-ਜਨਾਹ ਅਤੇ ਕਤਲ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਭਵਿੱਖ ਵਿੱਚ ਅਜਿਹੇ ਮਾਮਲੇ ਨਾ ਵਾਪਰਨ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ। ਪਾਰਟੀ ਪ੍ਰਧਾਨ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਸਰਕਾਰਾਂ ਨੂੰ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜਿਥੇ ਦੋਸ਼ੀਆਂ ਨੂੰ ਤੁਰੰਤ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਉਥੇ ਉਚੇਚੇ ਸੁਰੱਖਿਆ ਪ੍ਰਬੰਧ ਵੀ ਕੀਤੇ ਜਾਣੇ ਚਾਹੀਦੇ ਹਨ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਉਹ ਸਰਕਾਰਾਂ ਤੱਕ ਉਨ੍ਹਾਂ ਦੀ ਆਵਾਜ਼ ਪਹੁੰਚਾਉਣਗੇ।

Advertisement

Advertisement