ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗਊ ਰੱਖਿਅਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ

10:09 AM Jun 18, 2024 IST
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਗਊ ਰਕਸ਼ਾ ਦਲ ਦੇ ਮੈਂਬਰ। -ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 17 ਜੂਨ
ਗਊ ਰਕਸ਼ਾ ਦਲ ਜ਼ਿਲ੍ਹਾ ਲੁਧਿਆਣਾ ਦੇ ਚੇਅਰਮੈਨ ਰਾਜਨ ਦੱਤ ਅਤੇ ਸ੍ਰੀ ਹਿੰਦੂ ਤਖਤ ਦੇ ਪੰਜਾਬ ਮੀਡੀਆ ਇੰਚਾਰਜ ਕਰਨ ਵਰਮਾ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਗਊਆਂ ਦੀ ਤਸਕਰੀ ਵੱਡੇ ਪੱਧਰ ’ਤੇ ਹੋਣ ਲੱਗੀ ਹੈ, ਸਰਕਾਰ ਇਸ ਨੂੰ ਰੋਕਣ ਲਈ ਸੁਹਿਰਦ ਨਹੀਂ ਹੈ। ਫ਼ਿਰੋਜ਼ਪੁਰ ਝਿਰਕਾ ਥਾਣਾ ਖੇਤਰ ਅਧੀਨ ਪੈਂਦੇ ਦਿੱਲੀ-ਮੁੰਬਈ ਐਕਸਪ੍ਰੈਸ ਵੇਅ ’ਤੇ ਗਊ ਰਕਸ਼ਾ ਦਲ ਦੇ ਮੈਬਰਾਂ ਨੇ ਗਊ ਤਸਕਰਾਂ ਦਾ ਪਿੱਛਾ ਕੀਤਾ। ਇਸ ਦੌਰਾਨ ਛਾਪੇਮਾਰੀ ਦੌਰਾਨ ਤਸਕਰਾਂ ਦੀ ਗੱਡੀ ਪਲਟ ਗਈ ਅਤੇ ਉਨ੍ਹਾਂ ਨੇ ਪੈਦਲ ਭੱਜਦਿਆਂ ਗਊ ਰੱਖਿਅਕਾਂ ’ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਕਿਹਾ ਕਿ ਗਊ ਤਸਕਰਾਂ ਨੂੰ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਦਾ ਕੋਈ ਡਰ ਨਹੀਂ ਹੈ। ਗਊ ਤਸਕਰ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰ ਰਹੇ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਰਵਿੰਦਰ ਕੁਮਾਰ ਰਵੀ ਅਤੇ ਜਤਿੰਦਰ ਨਾਰੰਗ ਜੋਤੀ ਨੇ ਮੌਜੂਦਾ ਸਰਕਾਰ ਤੇ ਪੁਲੀਸ ਪ੍ਰਸਾਸ਼ਨ ਨੂੰ ਅਪੀਲ ਕੀਤੀ ਕਿ ਗਊ ਰੱਖਿਅਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

Advertisement

Advertisement
Advertisement