ਹਿੰਸਾ ਪ੍ਰਭਾਵਿਤ ਖੇਤਰਾਂ ’ਚ ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਵਧਾਉਣ ਦੀ ਮੰਗ
07:47 AM Oct 05, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਵਫ਼ਦ ਨੇ ਚੰਡੀਗੜ੍ਹ ਵਿਚ ਰਾਜ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਨੇ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਦੌਰਾਨ ਜਿਨ੍ਹਾਂ ਥਾਵਾਂ ’ਤੇ ਅੱਜ ਹਿੰਸਾ ਹੋਈ ਤੇ ਵਿਰੋਧੀ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤੇ ਗਏ, ਉਨ੍ਹਾਂ ਸਾਰੀਆਂ ਥਾਵਾਂ ’ਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹਿਣ ਵਾਲੇ ਸਿਵਲ ਤੇ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਣ ਦੀ ਅਪੀਲ ਕੀਤੀ ਗਈ ਹੈ। ਵਫਦ ਨੇ ਚੋਣ ਕਮਿਸ਼ਨ ਨੂੰ ਵੱਖ-ਵੱਖ ਥਾਵਾਂ ’ਤੇ ਹੋਈ ਹਿੰਸਾ ਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੀ ਕੀਤੀ ਖੱਜਲ ਖੁਆਰੀ ਦੇ ਵੀਡੀਓ ਸਬੂਤ ਵੀ ਸੌਂਪੇ।
Advertisement
Advertisement
Advertisement