ਕੰਗਨਾ ਰਣੌਤ ਵਿਰੁੱਧ ਕੇਸ ਦਰਜ ਕਰਨ ਦੀ ਮੰਗ
06:37 AM Oct 08, 2024 IST
ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ
ਅੱਜ ਇੱਥੇ ਸੈੱਟਰ ਆਫ਼ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਦੇ ਸੂਬਾਈ ਪ੍ਰਧਾਨ ਸਾਥੀ ਮਹਾ ਸਿੰਘ ਰੌੜੀ, ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ, ਭਾਰਤ ਨਿਰਮਾਣ ਮਿਸਤਰੀ ਮਜਦੂਰ ਯੂਨੀਅਨ (ਸੀਟੂ) ਦੇ ਜ਼ਿਲ੍ਹਾ ਕਨਵੀਨਰ ਕਾਮਰੇਡ ਵਰਿੰਦਰ ਕੌਸ਼ਿਕ ਨੇ ਸੁਨਾਮ ਦੀ ਪ੍ਰੈੱਸ ਦੇ ਨਾਂ ਇੱਕ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਲਗਾਤਾਰ ਵਿਵਾਦਿਤ ਬਿਆਨ ਦੇਣ ਦੀ ਆਦੀ ਹੋ ਚੁੱਕੀ ਹੈ। ਉਨ੍ਹਾਂ ਮੰਗ ਕੀਤੀਕਿ ਕੰਗਨਾ ਵਿਰੁੱਧ ਫੌਜਦਾਰੀ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
Advertisement
Advertisement