‘ਆਦਿਪੁਰਸ਼’ ਫ਼ਿਲਮ ਬਣਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ
09:50 PM Jun 29, 2023 IST
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਲੁਧਿਆਣਾ, 24 ਜੂਨ
ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ, ਭਗਵਾਨ ਪਰਸ਼ੂਰਾਮ ਸੇਵਕ ਸੰਘ ਤੇ ਵੀਐਸਐਸ ਸੰਸਥਾ ਨੇ ਪੁਲੀਸ ਪ੍ਰਸ਼ਾਸਨ ਨੂੰ ਮੰਗ ਪੱਤਰ ਦੇ ਕੇ ਫ਼ਿਲਮ ਆਦਿਪੁਰਸ਼ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਸ਼ਹੀਦ ਸੁਖਦੇਵ ਥਾਪਰ ਟਰੱਸਟ ਦੇ ਕੌਮੀ ਪ੍ਰਧਾਨ ਤੇ ਸ਼ਹੀਦ ਦੇ ਵਾਰਸ ਅਸ਼ੋਕ ਥਾਪਰ, ਪੰਡਿਤ ਗਗਨ ਪਾਠਕ, ਵਿੱਕੀ ਸਹੋਤਾ ਨੇ ਫਿਲਮ ਦੇ ਨਿਰਮਾਤਾ, ਨਿਰਦੇਸ਼ਕ, ਲੇਖਕ ਤੇ ਕਲਾਕਾਰਾਂ ‘ਤੇ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪੁਲੀਸ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਪੰਜਾਬ ਦੇ ਰਾਜਪਾਲ, ਮੁੱਖ ਮੰਤਰੀ, ਪੰਜਾਬ ਪੁਲੀਸ ਦੇ ਡੀਜੀਪੀ ਤੋਂ ਮੰਗ ਕੀਤੀ ਹੈ ਕਿ ਇਸ ਫਿਲਮ ਆਦਿਪੁਰਸ਼ ਨੂੰ ਪੰਜਾਬ ਦੇ ਸਿਨੇਮਾ ਘਰਾਂ ਤੇ ਸੋਸ਼ਲ ਮੀਡੀਆ ‘ਤੇ ਚੱਲਣ ਤੋਂ ਰੋ ਕੇ ਅਤੇ ਆਪਣਾ ਸੂਬਾਈ ਧਰਮ ਨਿਭਾਏ।
Advertisement
Advertisement