ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਮਲੇ ਦੀ ਵੀਡੀਓ ਬਣਾ ਕੇ ਹਮਾਇਤ ਕਰਨ ਵਾਲਿਆਂ ’ਤੇ ਕੇਸ ਦਰਜ ਕਰਨ ਦੀ ਮੰਗ

08:14 AM Jul 17, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 16 ਜੁਲਾਈ
ਸ਼ਿਵ ਸੈਨਾ ਆਗੂ ਸੰਦੀਪ ਥਾਪਰ ਗੋਰਾ ’ਤੇ ਸਿਵਲ ਹਸਪਤਾਲ ਦੇ ਬਾਹਰ ਹਮਲਾ ਕਰ ਕੇ ਜ਼ਖ਼ਮੀ ਕਰਨ ਦੇ ਮਾਮਲੇ ’ਚ ‘ਜਾਗੋ’ ਨਾਮੀਂ ਵੀਡੀਓ ਬਣਾ ਕੇ ਹਮਾਇਤ ਕਰਨ ਵਾਲਿਆਂ ’ਤੇ ਕਾਰਵਾਈ ਦੀ ਮੰਗ ਲਈ ਹਿੰਦੂ ਜਥੇਬੰਦੀਆਂ ਨੇ ਜੁਆਇੰਟ ਪੁਲੀਸ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਹਿੰਦੂ ਜਥੇਬੰਦੀਆਂ ਦੇ ਵਫ਼ਦ ਵੱਲੋਂ ਇੱਕ ਸ਼ਿਕਾਇਤ ਵੀ ਦਿੱਤੀ ਗਈ। ਇਸ ਸਾਰੇ ਮਾਮਲੇ ਦੀ ਜਾਣਕਾਰੀ ਦੇਣ ਤੋਂ ਬਾਅਦ ਹਿੰਦੂ ਜਥੇਬੰਦੀਆਂ ਨੇ ਵੀਡੀਓ ਬਣਾਉਣ ਤੇ ਗੋਰਾ ਥਾਪਰ ’ਤੇ ਹਮਲਾ ਕਰਨ ਵਾਲਿਆਂ ਦੀ ਹਮਾਇਤ ਕਰਨ ਵਾਲਿਆਂ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਇਸ ’ਤੇ ਜੇਸੀਪੀ ਨੇ ਮਾਮਲੇ ਦੀ ਜਾਂਚ ਦਾ ਭਰੋਸਾ ਦੇ ਕੇ ਕਾਰਵਾਈ ਦੀ ਗੱਲ ਆਖੀ। ਜੁਆਇੰਟ ਪੁਲੀਸ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ ਨੂੰ ਮਿਲੀ ਸ਼ਿਕਾਇਤ ’ਚ ਸ਼ਿਵ ਸੈਨਾ ਆਗੂ ਰਾਜੀਵ ਟੰਡਨ, ਚੰਦਰਕਾਂਤ ਚੱਢਾ, ਨੀਰਜ ਵਰਮਾ, ਰੋਹਿਤ ਸਾਹਨੀ, ਆਰ.ਡੀ. ਪੁਰੀ ਅਤੇ ਵਰੁਣ ਮਹਿਤਾ ਨੇ ਦੱਸਿਆ ਕਿ ਸ਼ਿਵ ਸੈਨਾ ਨੇਤਾ ਸੰਦੀਪ ਥਾਪਰ ’ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਕੁਝ ਦਿਨ ਬਾਅਦ ਇੱਕ ਵੀਡੀਓ ਜਾਰੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ’ਚ ਹਿੰਦੂ ਸਮਾਜ ਦੀ ਆਵਾਜ਼ ਬੁਲੰਦ ਕਰਨ ਵਾਲੇ ਨੇਤਾਵਾਂ ਨੂੰ ਸ਼ਰ੍ਹੇਆਮ ਧਮਕਾਇਆ ਜਾ ਰਿਹਾ ਹੈ।

Advertisement

Advertisement
Advertisement