ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਲਟੋਹਾ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ

11:00 AM Oct 19, 2024 IST

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ
ਆਮ ਆਦਮੀ ਪਾਰਟੀ ਦੇ ਸਟੇਟ ਜੁਆਇੰਟ ਸੈਕਟਰੀ (ਐੱਸਸੀ ਵਿੰਗ) ਵਰਿੰਦਰ ਢੋਸੀਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਵਿਰਸਾ ਸਿੰਘ ਵਲਟੋਹਾ ਵੱਲੋਂ ਜੋ ਕਥਿਤ ਜਾਤੀ ਸੂਚਕ ਸ਼ਬਦ ਬੋਲੇ ਗਏ ਹਨ ਉਹ ਸੰਵਿਧਾਨ ਦੀ ਉਲੰਘਣਾ ਹੈ। ਇਸ ਨਾਲ ਗਿਆਨੀ ਹਰਪ੍ਰੀਤ ਸਿੰਘ ਅਤੇ ਭਾਰਤੀ ਸੰਵਿਧਾਨ ’ਚ ਨਿਸ਼ਠਾ ਰੱਖਣ ਵਾਲੇ ਸਮੂਹ ਨਾਗਰਿਕਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਹ ਸਭ ਕੁੱਝ ਗਿਆਨੀ ਹਰਪ੍ਰੀਤ ਸਿੰਘ ਹੋਰਾਂ ਦੀ ਸੋਸ਼ਲ ਮੀਡੀਆ ’ਤੇ ਆਈ ਵੀਡੀਓ ਤੋਂ ਪਤਾ ਲੱਗਿਆ ਹੈ। ਇਸ ਲਈ ਐਸਸੀ ਵਿੰਗ ਦਾ ਆਗੂ ਹੋਣ ਦੇ ਨਾਤੇ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਵਿਰਸਾ ਸਿੰਘ ਵਲਟੋਹਾ ਦੇ ਖਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇ।

Advertisement

Advertisement