For the best experience, open
https://m.punjabitribuneonline.com
on your mobile browser.
Advertisement

ਵਲਟੋਹਾ ’ਤੇ ਐੱਸਸੀ/ਐੱਸਟੀ ਐਕਟ ਤਹਿਤ ਪਰਚਾ ਦਰਜ ਕਰਨ ਦੀ ਮੰਗ

11:13 AM Oct 20, 2024 IST
ਵਲਟੋਹਾ ’ਤੇ ਐੱਸਸੀ ਐੱਸਟੀ ਐਕਟ ਤਹਿਤ ਪਰਚਾ ਦਰਜ ਕਰਨ ਦੀ ਮੰਗ
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 19 ਅਕਤੂਬਰ
ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਆਜ਼ਾਦ) ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਜਾਤ ਤੇ ਪਰਿਵਾਰ ਬਾਰੇ ਕਥਿਤ ਟਿੱਪਣੀਆਂ ਕਰਨ ਦੇ ਦੇਸ਼ ਹੇਠ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਐੱਸਸੀ/ਐੱਸਟੀ ਐਕਟ ਤਹਿਤ ਪਰਚਾ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ। ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਦਲਿਤ ਜਥੇਬੰਦੀਆਂ ਗਿਆਨੀ ਹਰਪ੍ਰੀਤ ਸਿੰਘ ਨਾਲ ਚਟਾਨ ਵਾਂਗ ਖੜ੍ਹੀਆਂ ਹਨ। ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਵਲਟੋਹਾ ਨੂੰ ਪਾਰਟੀ ’ਚੋਂ ਕੱਢਣ ਦੇ ਨਾਲ-ਨਾਲ ਸਖ਼ਤ ਐਕਸ਼ਨ ਨਾ ਲੈਣ ਨਾਲ ਅਕਾਲੀ ਦਲ ਦੇ ਲੀਡਰਾਂ ਦਾ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਆਗੂ ਤਖ਼ਤਾਂ ਦੇ ਜਥੇਦਾਰ ਸਾਹਿਬਾਨਾਂ ਨੂੰ ਧਮਕੀਆਂ ਦੇ ਰਹੇ ਹਨ।

Advertisement

Advertisement
Advertisement
Author Image

Advertisement