For the best experience, open
https://m.punjabitribuneonline.com
on your mobile browser.
Advertisement

ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਦੀ ਮੰਗ

06:55 AM Aug 08, 2024 IST
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਦੀ ਮੰਗ
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ ਵਿੱਚ ਹਾਜ਼ਰ ਅਧਿਆਪਕ ਆਗੂ।
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 7 ਅਗਸਤ
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਦੀ ਮੰਗ ਕੀਤੀ ਗਈ।
ਮੀਟਿੰਗ ਵਿੱਚ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸਰਪ੍ਰਸਤ ਚਰਨ ਸਿੰਘ ਸਰਾਭਾ, ਸੀਨੀ. ਮੀਤ ਪ੍ਰਧਾਨ ਪ੍ਰਵੀਨ ਕੁਮਾਰ ਲੁਧਿਆਣਾ, ਜ਼ਿਲ੍ਹਾ ਪ੍ਰਧਾਨ ਪਰਮਿੰਦਰਪਾਲ ਸਿੰਘ ਕਾਲੀਆ, ਜਗਮੇਲ ਸਿੰਘ ਪੱਖੋਵਾਲ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਆਦਿ ਆਗੂਆਂ ਨੇ ਸ਼ਿਰਕਤ ਕੀਤੀ।
ਆਗੂਆਂ ਕੇਂਦਰ ਸਰਕਾਰ ਵੱਲੋਂ ਜਾਰੀ ਨਵੀਂ ਸਿੱਖਿਆ ਨੀਤੀ 2020 ਦੇ ਪੈ ਰਹੇ ਮਾਰੂ ਪ੍ਰਭਾਵਾਂ ਤੇ ਪੰਜਾਬ ਸਰਕਾਰ ਵੱਲੋਂ ਇਸ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਲਗਪਗ 12000 ਸਰਕਾਰੀ ਸਕੂਲ ਵਿੱਚ ਅਧਿਆਪਕਾਂ, ਲੈਕਚਰਾਰ, ਹੈੱਡ ਮਾਸਟਰ, ਪ੍ਰਿੰਸੀਪਲ, ਹੈੱਡ ਟੀਚਰਾਂ, ਸੈਂਟਰ ਹੈੱਡ ਟੀਚਰਾਂ ਤੇ ਦਰਜਾ ਚਾਰ ਸਮੇਤ ਨਾਨ ਟੀਚਿੰਗ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਕਾਰਨ ਵਿਦਿਆਰਥੀਆਂ ਦੀ ਸਿੱਖਿਆ ਦਾ ਗੁਣਾਤਮਕ ਤੇ ਮਿਆਰੀ ਸਿੱਖਿਆ ਪੱਖ ਦਿਨੋਂ ਦਿਨ ਕਮਜ਼ੋਰ ਹੋ ਰਿਹਾ ਹੈ। ਇਸ ਮੌਕੇ ਜਥੇਬੰਦੀ ਦੇ ਆਗੂਆਂ ਮਨੀਸ਼ ਸ਼ਰਮਾ, ਹਰੀਦੇਵ, ਬਲਬੀਰ ਸਿੰਘ ਕੰਗ ਨੇ ਵੀ ਸੰਬੋਧਨ ਕੀਤਾ।

Advertisement
Advertisement
Author Image

Advertisement