ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ੇ ਤੋਂ ਮੁਕਤ ਕਰਨ ਦੀ ਮੰਗ

08:40 AM Jun 14, 2024 IST

ਰਤੀਆ (ਪੱਤਰ ਪ੍ਰੇਰਕ):
ਕਿਸਾਨ ਆਗੂ ਤਜਿੰਦਰ ਸਿੰਘ ਰਤੀਆ ਨੇ ਪ੍ਰੈੱਸ ਕਾਨਫਰੰਸ ਰਾਹੀਂ ਦੱਸਿਆ ਕਿ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 21 ਜੂਨ ਤੋਂ ਸ਼ੁਰੂ ਕੀਤੀ ਜਾ ਰਹੀ ਮੁਹਿੰਮ ਤਹਿਤ ਸਮੂਹ ਕਿਸਾਨਾਂ ਨੂੰ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ੇ ਤੋਂ ਮੁਕਤ ਕੀਤਾ ਜਾਵੇ, ਡਾ.ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਐੱਮਐੱਸਪੀ ਦੀ ਗਾਰੰਟੀ ਕਾਨੂੰਨ ਅਨੁਸਾਰ ਹੋਣੀ ਚਾਹੀਦੀ ਹੈ, ਪੂਰੇ ਹਰਿਆਣਾ ਵਿੱਚ ਕਿਸਾਨਾਂ ਵਿਰੁੱਧ ਝੂਠੇ ਅਤੇ ਬੇਬੁਨਿਆਦ ਕੇਸ ਰੱਦ ਕੀਤੇ ਜਾਣ, ਮਨਰੇਗਾ ਕਾਨੂੰਨ ਨੂੰ ਖੇਤੀ ਨਾਲ ਜੋੜਿਆ ਜਾਵੇ, ਇਸ ਤਹਿਤ ਮਜ਼ਦੂਰਾਂ ਅਤੇ ਕਿਸਾਨਾਂ ਨੂੰ 200 ਦਿਨਾਂ ਲਈ 700 ਰੁਪਏ ਪ੍ਰਤੀ ਦਿਹਾੜੀ ਦਾ ਜਾਬ ਕਾਰਡ ਬਣਾਉਣ ਦਾ ਅਧਿਕਾਰ ਹੈ ਅਤੇ ਹੋਰ ਮੰਗਾਂ ਮੰਨੀਆਂ ਜਾਣ। ਉਨ੍ਹਾਂ ਆਖਿਆ ਕਿ ਮਜ਼ਦੂਰਾਂ ਅਤੇ ਗਰੀਬ ਕਿਸਾਨਾਂ ਨੂੰ ਸਸਤੇ ਵਿਆਜ ਦਰਾਂ ’ਤੇ ਕਰਜ਼ੇ ਦੀ ਸਹੂਲਤ ਉਪਲਬਧ ਕਰਵਾਈ ਜਾਵੇ।

Advertisement

Advertisement