ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ

08:44 AM Feb 09, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਫਰਵਰੀ
ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ਵਿੱਚ ਮੰਗ ਕੀਤੀ ਹੈ ਕਿ ਮਾਸਟਰ ਤਾਰਾ ਸਿੰਘ ਵੱਲੋਂ ਵੰਡ ਸਮੇਂ ਪੰਜਾਬ ਨੂੰ ਭਾਰਤ ਨਾਲ ਜੋੜਨ ਲਈ ਪਾਏ ਵਡਮੁੱਲੇ ਯੋਗਦਾਨ ਲਈ ਭਾਰਤ ਰਤਨ ਦਿੱਤਾ ਜਾਣਾ ਚਾਹੀਦਾ ਹੈ। ਸ੍ਰੀ ਸਾਹਨੀ ਨੇ ਕੱਲ੍ਹ ਦੇਰ ਸ਼ਾਮ ਰਾਜ ਸਭਾ ਵਿੱਚ ਕਿਹਾ ਕਿ ਉਹ ਮਾਸਟਰ ਤਾਰਾ ਸਿੰਘ ਹੀ ਸਨ ਜਿਨ੍ਹਾਂ ਨੇ ਜਿਨਾਹ ਦੀ ਤਜਵੀਜ਼ ਨੂੰ ਠੁਕਰਾ ਦਿੱਤਾ ਅਤੇ ਫ਼ੈਸਲਾ ਕੀਤਾ ਕਿ ਪੰਜਾਬ ਅਤੇ ਸਿੱਖ ਭਾਰਤ ਦੇ ਨਾਲ ਰਹਿਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਇਹ ਫ਼ੈਸਲਾ ਨਾ ਲਿਆ ਗਿਆ ਹੁੰਦਾ ਤਾਂ ਪਾਕਿਸਤਾਨ ਦੀ ਸਰਹੱਦ ਗੁਰੂਗ੍ਰਾਮ ਤੱਕ ਹੁੰਦੀ ਨਾ ਕਿ ਅਟਾਰੀ ਤੱਕ। ਉਨ੍ਹਾਂ ਦੱਸਿਆ ਕਿ ਕਿਵੇਂ ਵੰਡ ਦੌਰਾਨ ਸਿੱਖਾਂ ਨੇ ਦੁੱਖੜੇ ਝੱਲੇ ਤੇ 5 ਲੱਖ ਤੋਂ ਵੱਧ ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ ਤੇ ਲੱਖਾਂ ਪੰਜਾਬੀਆਂ ਨੂੰ ਉਜਾੜੇ ਦਾ ਦੁੱਖ ਸਹਿਣਾ ਪਿਆ। ਉਨ੍ਹਾਂ ਕਿਹਾ ਕਿ ਸਿੱਖ ਭਾਰਤ ਦੇ ਸਭ ਤੋਂ ਵੱਡੇ ਦੇਸ਼ ਭਗਤ ਹਨ ਕਿਉਂਕਿ ਉਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।

Advertisement

Advertisement