For the best experience, open
https://m.punjabitribuneonline.com
on your mobile browser.
Advertisement

ਰਾਣੀਆਂ ਵਿਧਾਨ ਸਭਾ ਹਲਕੇ ਤੋਂ ਪੰਜਾਬੀ ਚਿਹਰੇ ਨੂੰ ਟਿਕਟ ਦੇਣ ਦੀ ਮੰਗ

08:30 AM Aug 28, 2024 IST
ਰਾਣੀਆਂ ਵਿਧਾਨ ਸਭਾ ਹਲਕੇ ਤੋਂ ਪੰਜਾਬੀ ਚਿਹਰੇ ਨੂੰ ਟਿਕਟ ਦੇਣ ਦੀ ਮੰਗ
Advertisement

ਜਗਤਾਰ ਸਮਾਲਸਰ
ਏਲਨਾਬਾਦ, 27 ਅਗਸਤ
ਹਰਿਆਣਾ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਮਗਰੋਂ ਸੂਬੇ ਵਿੱਚ ਸਿਆਸੀ ਮਾਹੌਲ ਭਖ ਗਿਆ ਹੈ। ਸਿਰਸਾ ਪੂਰੇ ਹਰਿਆਣਾ ਵਿੱਚੋਂ ਸਭ ਤੋਂ ਵੱਧ ਪੰਜਾਬੀ ਬੋਲਣ ਵਾਲਾ ਜ਼ਿਲ੍ਹਾ ਹੈ ਪਰ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਵੱਲੋਂ ਅਜੇ ਤੱਕ ਜ਼ਿਲ੍ਹੇ ਦੀਆਂ ਪੰਜ ਵਿਧਾਨ ਸਭਾ ਸੀਟਾਂ ’ਤੇ ਕਿਸੇ ਵੀ ਪੰਜਾਬੀ ਚਿਹਰੇ ਨੂੰ ਬਹੁਤੀ ਤਵੱਜੋ ਨਹੀਂ ਦਿੱਤੀ ਗਈ। ਜ਼ਿਲ੍ਹੇ ਦੀਆਂ ਪੰਜਾਬੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਲੋਕ ਪੰਚਾਇਤ ਨਾਲ ਜੁੜੇ ਲੋਕ ਜ਼ਿਲ੍ਹੇ ਦੀਆਂ ਪੰਜਾਬੀ ਬਹੁ-ਗਿਣਤੀ ਵਾਲੀਆਂ ਤਿੰਨ ਵਿਧਾਨ ਸਭਾ ਸੀਟਾਂ ਕਾਲਾਂਵਾਲੀ, ਡੱਬਵਾਲੀ ਅਤੇ ਰਾਣੀਆਂ ਤੋਂ ਕਿਸੇ ਸਿੱਖ ਪੰਜਾਬੀ ਚਿਹਰੇ ਨੂੰ ਵਿਧਾਨ ਸਭਾ ਚੋਣਾਂ ਦੀ ਟਿਕਟ ਦੇਣ ਦੀ ਮੰਗ ਕਰਦੀਆਂ ਆ ਰਹੀਆਂ ਹਨ। ਜ਼ਿਕਰਯੋਗ ਹੈ ਕਿ 2005 ਦੀਆਂ ਲੋਕ ਸਭਾ ਚੋਣਾਂ ਵਿੱਚ ਸਿਰਸਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਆਤਮਾ ਸਿੰਘ ਗਿੱਲ ਜਿੱਤੇ ਸਨ। 2014 ਵਿੱਚ ਲੋਕ ਸਭਾ ਚੋਣਾਂ ਦੌਰਾਨ ਚਰਨਜੀਤ ਸਿੰਘ ਰੋੜੀ ਨੇ ਵੀ ਇਨੈਲੋ ਵੱਲੋਂ ਜਿੱਤ ਹਾਸਲ ਕੀਤੀ ਸੀ। ਚਰਨਜੀਤ ਰੋੜੀ ਵਿਧਾਨ ਸਭਾ ਹਲਕਾ ਕਾਲਾਂਵਾਲੀ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਕਾਂਗਰਸ ਵੱਲੋਂ ਫਿਲਹਾਲ ਇੱਥੇ ਆਪਣੇ ਉਮੀਦਵਾਰ ਬਦਲੇ ਜਾਣ ਦਾ ਕੋਈ ਸੰਕੇਤ ਨਜ਼ਰ ਨਹੀਂ ਆ ਰਿਹਾ ਪਰ ਪਾਰਟੀ ਕੋਲੋਂ ਰਾਣੀਆਂ ਵਿਧਾਨ ਸਭਾ ਹਲਕੇ ਤੋਂ ਕਿਸੇ ਪੰਜਾਬੀ ਚਿਹਰੇ ਨੂੰ ਟਿਕਟ ਦਿੱਤੇ ਜਾਣ ਦੀ ਮੰਗ ਇੱਥੋਂ ਦਾ ਪੰਜਾਬੀ ਭਾਈਚਾਰਾ ਲਗਾਤਾਰ ਕਰ ਰਿਹਾ ਹੈ।

Advertisement

Advertisement
Advertisement
Author Image

joginder kumar

View all posts

Advertisement