For the best experience, open
https://m.punjabitribuneonline.com
on your mobile browser.
Advertisement

ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਐਮੀਨੈਂਸ ਸਕੂਲਾਂ ਦੀ ਤਰਜ਼ ’ਤੇ ਵਰਦੀਆਂ ਦੇਣ ਦੀ ਮੰਗ

06:05 AM Jul 10, 2024 IST
ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਐਮੀਨੈਂਸ ਸਕੂਲਾਂ ਦੀ ਤਰਜ਼ ’ਤੇ ਵਰਦੀਆਂ ਦੇਣ ਦੀ ਮੰਗ
Advertisement

ਪੱਤਰ ਪ੍ਰੇਰਕ
ਜਲੰਧਰ, 9 ਜੁਲਾਈ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਪ੍ਰਿੰਸੀਪਲ ਅਮਨਦੀਪ ਸ਼ਰਮਾ ਤੇ ਪ੍ਰੈੱਸ ਸਕੱਤਰ ਕਰਨੈਲ ਫਿਲੌਰ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸਿੱਖਿਆ ਵਿਭਾਗ ਵੱਲੋਂ ਵਰਦੀਆਂ ਲਈ ਪ੍ਰਤੀ ਬੱਚਾ 600 ਰੁਪਏ ਗਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੰਨੀ ਮਹਿੰਗਾਈ ਵਿੱਚ 600 ਰੁਪਏ ਦੇ ਅੰਦਰ ਵਿਦਿਆਰਥੀਆਂ ਨੂੰ ਵਰਦੀਆਂ ਦੇਣਾ ਬਹੁਤ ਮੁਸ਼ਕਿਲ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਐਮੀਨੈਂਸ ਸਕੂਲਾਂ ਦੀ ਤਰਜ਼ ’ਤੇ ਪੰਜਾਬ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਵਰਦੀਆਂ ਦੇਵੇ। ਉਨ੍ਹਾਂ ਕਿਹਾ ਕਿ ਐਮੀਨੈਂਸ ਸਕੂਲਾਂ ਵਿੱਚ ਪ੍ਰਤੀ ਬੱਚਾ 4000 ਰੁਪਏ ਵਰਦੀ ਦੀ ਗਰਾਂਟ ਜਾਰੀ ਕੀਤੀ ਜਾਂਦੀ ਹੈ। ਉਸੇ ਤਰ੍ਹਾਂ ਹੋਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਸਾਰੇ ਬੱਚਿਆਂ ਦੇ ਲਈ ਐਮੀਨੈਂਸ ਸਕੂਲਾਂ ਦੀ ਤਰਜ਼ ’ਤੇ ਗਰਾਂਟ ਜਾਰੀ ਕਰੇ ਤਾਂ ਜੋ ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀਆਂ ਬਿਨਾਂ ਕਿਸੇ ਦੇਰੀ ਵਰਦੀਆਂ ਬੱਚਿਆਂ ਨੂੰ ਉਪਲੱਬਧ ਕਰਵਾ ਸਕਣ। ਇਸ ਮੌਕੇ ਜਥੇਬੰਧਕ ਸਕੱਤਰ ਬਲਵਿੰਦਰ ਸਿੰਘ ਭੁੱਟੋ, ਸਹਾਇਕ ਜਥੇਬੰਧਕ ਸਕੱਤਰ ਜਸਵਿੰਦਰ ਸਿੰਘ ਸਮਾਣਾ, ਗੁਰਦੀਪ ਸਿੰਘ ਬਾਜਵਾ ਤੇ ਮਨੋਹਰ ਲਾਲ ਸ਼ਰਮਾ ਮੀਤ ਪ੍ਰਧਾਨ ਤੇ ਦੇਵੀ ਦਿਆਲ ਆਦਿ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement