ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ ਤੁਰੰਤ ਬੰਦ ਕਰਨ ਦੀ ਮੰਗ

06:07 AM Nov 25, 2024 IST
ਮੀਟਿੰਗ ਤੋਂ ਬਾਅਦ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਆਗੂ।

ਸੰਤੋਖ ਗਿੱਲ
ਗੁਰੂਸਰ ਸੁਧਾਰ, ਮੁੱਲਾਂਪੁਰ, 24 ਨਵੰਬਰ
ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਅੱਜ ਇਥੇ ਦੋਸ਼ ਲਾਇਆ ਹੈ ਕਿ ਮੁੱਲਾਂਪੁਰ ਮਾਰਕੀਟ ਕਮੇਟੀ ਦੀਆਂ ਮੰਡੀਆਂ ਸਮੇਤ ਜ਼ਿਲ੍ਹੇ ਦੀਆਂ ਤਮਾਮ ਮੰਡੀਆਂ ਵਿੱਚ 10 ਤੋਂ 15 ਬੋਰੀਆਂ ਦੀ ਪ੍ਰਤੀ ਸੈਂਕੜਾ ਕਟੌਤੀ ਅਤੇ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਭਾਅ ’ਤੇ ਫ਼ਸਲ ਖਰੀਦ ਕੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲੁੱਟ ਵਿੱਚ ਸ਼ੈਲਰ ਮਾਲਕ, ਇੰਸਪੈਕਟਰ ਅਤੇ ਆੜ੍ਹਤੀਆਂ ਦਾ ਗੱਠਜੋੜ ਵੱਡੇ ਪੱਧਰ ’ਤੇ ਸ਼ੁਮਾਰ ਹੈ। ਉਨ੍ਹਾਂ ਮੰਗ ਕੀਤੀ ਕਿ ਬਦਲਾਅ ਦਾ ਨਾਅਰਾ ਲੈ ਕੇ ਸੱਤਾ ’ਚ ਆਈ ਮਾਨ ਸਰਕਾਰ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾ ਕੇ ਲੁੱਟੀ ਹੋਈ ਫ਼ਸਲ ਦਾ ਮੁਆਵਜ਼ਾ ਕਿਸਾਨਾਂ ਨੂੰ ਦਿਵਾਏ ਅਤੇ ਮੰਡੀਆਂ, ਘਰਾਂ, ਸਟੋਰਾਂ ਅਤੇ ਹੋਰ ਥਾਵਾਂ ’ਤੇ ਰੁਲ ਰਹੀ ਝੋਨੇ ਦੀ ਫ਼ਸਲ ਦੀ ਖਰੀਦ ਕੀਤੀ ਜਾਵੇ। ਮੁੱਲਾਂਪੁਰ ਵਿੱਚ ਗੁਰਦੁਆਰਾ ਮੁਸ਼ਕੀਆਣਾ ਸਾਹਿਬ ਵਿੱਚ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਵੱਡੇ ਪੈਮਾਨੇ ’ਤੇ ਲੱਗ ਰਹੀ ਕਟੌਤੀ ਬਾਰੇ ਚਰਚਾ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ 10 ਤੋਂ 15 ਫ਼ੀਸਦ ਝੋਨਾ ਹਾਲੇ ਵੀ ਖੇਤਾਂ ਵਿੱਚ ਖੜ੍ਹਾ ਹੈ। ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਅਮਰੀਕ ਸਿੰਘ ਤਲਵੰਡੀ, ਸਹਾਇਕ ਸਕੱਤਰ ਰਣਜੀਤ ਸਿੰਘ ਗੁੜ੍ਹੇ, ਜਥੇਦਾਰ ਗੁਰਮੇਲ ਸਿੰਘ ਢੱਟ, ਜਰਨੈਲ ਸਿੰਘ ਮੁੱਲਾਂਪੁਰ, ਡਾ. ਗੁਰਮੇਲ ਸਿੰਘ ਕੁਲਾਰ ਨੇ ਕਿਹਾ ਕਿ 60 ਫ਼ੀਸਦ ਤੋਂ ਵੱਧ ਫ਼ਸਲ ਹਾਲੇ ਵੀ ਮੰਡੀਆਂ ’ਚ ਪਈ ਹੈ। ਉਨ੍ਹਾਂ ਮੰਗ ਕੀਤੀ ਕਿ ਖ਼ਰੀਦ ਏਜੰਸੀਆਂ ਬਿਨਾਂ ਦੇਰੀ ਦਾਣੇ-ਦਾਣੇ ਦੀ ਖ਼ਰੀਦ ਯਕੀਨੀ ਬਣਾਉਣ। ਉਨ੍ਹਾਂ ਨਮੀ ਦੀ ਦਰ 22 ਫ਼ੀਸਦ ਕਰਨ ਤੇ ਖਰੀਦ 30 ਨਵੰਬਰ ਤੱਕ ਖਰੀਦ ਜਾਰੀ ਰੱਖਣ ਦੀ ਮੰਗ ਕੀਤੀ।

Advertisement

Advertisement