For the best experience, open
https://m.punjabitribuneonline.com
on your mobile browser.
Advertisement

ਹਾਈਵੇਅ ਵਿੱਚ ਆਉਂਦੀ ਜ਼ਮੀਨ ਦਾ ਮੁਆਵਜ਼ਾ ਵਧਾਉਣ ਦੀ ਮੰਗ

07:10 AM Aug 23, 2024 IST
ਹਾਈਵੇਅ ਵਿੱਚ ਆਉਂਦੀ ਜ਼ਮੀਨ ਦਾ ਮੁਆਵਜ਼ਾ ਵਧਾਉਣ ਦੀ ਮੰਗ
ਸੁਪਰਡੈਂਟ ਨੂੰ ਮੰਗ ਪੱਤਰ ਦਿੰਦੇ ਹੋਏ ਕਿਸਾਨ ਆਗੂ।
Advertisement

ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ, 22 ਅਗਸਤ
ਮੁੱਦਕੀ ਤੋਂ ਰਾਮਪੁਰਾ ਫੂਲ ਤੱਕ ਬਣਨ ਵਾਲੀ ਨੈਸ਼ਨਲ ਹਾਈਵੇਅ 254 ਲਈ ਸਰਕਾਰ ਵੱਲੋਂ ਐਕੁਆਇਰ ਕੀਤੀ ਜਾ ਰਹੀ ਜ਼ਮੀਨ ਦੇ ਭਾਅ ਆਮ ਖਰੀਦ ਮੁੱਲ ਤੋਂ ਵੀ ਘੱਟ ਦਿੱਤੇ ਜਾਣ ਖ਼ਿਲਾਫ਼ ਕਿਸਾਨਾਂ ਨੇ ਐੱਸਡੀਐੱਮ ਮੈਡਮ ਸ਼ਵਾਤੀ ਦੀ ਗੈਰਹਾਜ਼ਰੀ ਵਿੱਚ ਉਨ੍ਹਾਂ ਦੇ ਸੁਪਰਡੈਂਟ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਨੇ ਦੱਸਿਆ ਕਿ ਨੈਸ਼ਨਲ ਹਾਈਵੇਅ 254 ਵਿਚ ਆਉਣ ਵਾਲੀਆਂ ਪਿੰਡ ਖਾਈ, ਪੱਤੋ, ਖੋਟੇ, ਜਵਾਹਰ ਸਿੰਘ ਵਾਲਾ ਆਦਿ ਦੇ ਕਿਸਾਨਾਂ ਦੀਆਂ ਜ਼ਮੀਨਾਂ ਐਕੁਆਇਰ ਕਰਨ ਲਈ ਸਰਕਾਰ ਵੱਲੋਂ ਉਨ੍ਹਾਂ ਨੂੰ ਮਹਿਜ਼ 52 ਲੱਖ ਰੁਪਏ ਪ੍ਰਤੀ ਏਕੜ ਦੇਣ ਬਾਰੇ ਦੱਸਿਆ ਜਾ ਰਿਹਾ ਹੈ। ਜਦਕਿ ਮੁੱਖ ਸੜਕ ਨਾਲ ਲੱਗਦੀਆਂ ਇਨ੍ਹਾਂ ਜ਼ਮੀਨਾਂ ਦਾ ਆਮ ਖਰੀਦ ਮੁੱਲ 55 ਲੱਖ ਰੁਪਏ ਪ੍ਰਤੀ ਏਕੜ ਹੈ। ਜ਼ਮੀਨਾਂ ਨੂੰ ਕਿਸਾਨਾਂ ਦੀ ਮਰਜ਼ੀ ਤੋਂ ਬਿਨਾਂ ਹੀ ਐਕੁਆਇਰ ਕੀਤਾ ਜਾ ਰਿਹਾ ਹੈ। ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਕੇ, ਬਲਦੇਵ ਸਿੰਘ ਸਾਬਕਾ ਸਰਪੰਚ ਖੋਟੇ, ਸਤਵੰਤ ਸਿੰਘ ਪ੍ਰਧਾਨ ਆਲ ਇੰਡੀਆ ਪ੍ਰਾਈਵੇਟ ਆਪਰੇਟਰ ਯੂਨੀਅਨ ਅਤੇ ਸਮਾਜ ਸੇਵੀ ਜਪਿੰਦਰ ਸਿੰਘ ਨੇ ਕਿਹਾ ਕਿ ਜੇ ਜ਼ਮੀਨਾਂ ਲਈ ਮੁਆਵਜ਼ਾ ਰਾਸ਼ੀ ਵਿੱਚ ਵਾਧਾ ਨਾ ਕੀਤਾ ਤਾਂ ਸੰਘਰਸ਼ ਕੀਤਾ ਜਾਵੇਗਾ।

Advertisement
Advertisement
Author Image

sukhwinder singh

View all posts

Advertisement
×