ਐੱਸਸੀ ਵਿਦਿਆਰਥੀਆਂ ਦੇ ਮਾਪਿਆਂ ਦੀ ਆਮਦਨ ਹੱਦ ਵਧਾਉਣ ਦੀ ਮੰਗ
06:36 AM Nov 27, 2023 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਨਵੰਬਰ
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਨੁਸੂਚਿਤ ਜਾਤੀ ਦੇ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਲਾਈ ਸਕੀਮਾਂ ਲਈ ਇਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਦੀ ਆਮਦਨ ਸੀਮਾ 2.5 ਲੱਖ ਰੁਪਏ ਤੋਂ ਵਧਾ ਕੇ 8 ਲੱਖ ਰੁਪਏ ਕੀਤੀ ਜਾਵੇ। ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਸਰਕਾਰੀ ਸਕੀਮਾਂ ਤੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿੱਤੀ ਸਾਲ 2013-14 ਤੋਂ ਬਾਅਦ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਲਈ ਆਮਦਨ ਸੀਮਾ ’ਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਵਿੱਤ ਵਿਭਾਗ ਵੱਲੋਂ ਹਰ ਪੰਜ ਸਾਲ ਬਾਅਦ ਲਾਭਪਾਤਰੀ ਵਿਦਿਆਰਥੀਆਂ ਦੀ ਸਮੀਖਿਆ ਕੀਤੀ ਜਾਂਦੀ ਹੈ। ਸ੍ਰੀ ਕੈਂਥ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਮੰਤਰੀਆਂ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ।
Advertisement
Advertisement
Advertisement