For the best experience, open
https://m.punjabitribuneonline.com
on your mobile browser.
Advertisement

ਕਿਰਤੀਆਂ ਦੀ ਉਜਰਤ 26 ਹਜ਼ਾਰ ਰੁਪਏ ਮਹੀਨਾ ਕਰਨ ਦੀ ਮੰਗ

08:52 AM Feb 28, 2024 IST
ਕਿਰਤੀਆਂ ਦੀ ਉਜਰਤ 26 ਹਜ਼ਾਰ ਰੁਪਏ ਮਹੀਨਾ ਕਰਨ ਦੀ ਮੰਗ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪਟਿਆਲਾ; ਪੰਜਾਬ ਏਟਕ ਦੇ ਪ੍ਰਧਾਨ ਬੰਤ ਸਿੰਘ ਬਰਾੜ ਅਤੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਏਟਕ ਵੱਲੋਂ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਪੰਜਾਬ ਦੇ ਮਜ਼ਦੂਰਾਂ ਕਿਰਤੀਆਂ ਦੀ ਘੱਟੋ-ਘੱਟ ਉਜਰਤ ਵਿੱਚ ਤੁਰੰਤ ਵਾਧੇ ਦਾ ਐਲਾਨ ਕਰਕੇ ਘੱਟੋ ਘੱਟ ਉਜਰਤ 26 ਹਜ਼ਾਰ ਰੁਪਏ ਮਹੀਨਾ ਕੀਤੀ ਜਾਵੇ। ਨਾਲ ਹੀ ਸਰਕਾਰ, ਮੋਦੀ ਸਰਕਾਰ ਵੱਲੋਂ 44 ਕਿਰਤ ਕਾਨੂੰਨਾਂ ਨੂੰ ਤੋੜ ਕੇ ਬਣਾਏ ਗਏ 4 ਲੇਬਰ ਕੋਡਜ਼ ਨੂੰ ਪੰਜਾਬ ਵਿੱਚ ਲਾਗੂ ਨਾ ਕਰਨ ਸਬੰਧੀ ਐਲਾਨ ਕਰੇ। ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟੇ 8 ਦੀ ਬਜਾਏ 12 ਕੀਤੇ ਜਾਣ ਵਾਲਾ ਨੋਟੀਫਿਕੇਸ਼ਨ ਵੀ ਵਾਪਸ ਲਿਆ ਜਾਵੇ। -ਖੇਤਰੀ ਪ੍ਰਤੀਨਿਧ

Advertisement

Advertisement
Author Image

joginder kumar

View all posts

Advertisement
Advertisement
×