ਸਰਹੱਦ ’ਤੇ ਡਰੋਨ ਰੋਕੂ ਯੰਤਰ ਲਾਉਣ ਦੀ ਮੰਗ
09:20 PM Jun 23, 2023 IST
ਨਿੱਜੀ ਪੱਤਰ ਪ੍ਰੇਰਕ
Advertisement
ਡੇਰਾ ਬਾਬਾ ਨਾਨਕ, 7 ਜੂਨ
‘ਆਪ’ ਦੇ ਹਲਕਾ ਡੇਰਾ ਬਾਬਾ ਨਾਨਕ ਤੋਂ ਇਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ੍ਰੀ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਕੌਮਾਂਤਰੀ ਸੀਮਾ ‘ਤੇ ਅਜਿਹੇ ਯੰਤਰ ਲਗਾਏ ਜਾਣ ਜਿਨ੍ਹਾਂ ਨਾਲ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੇ ਜਾਂਦੇ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕੇ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾਮਲੇ ‘ਚ ਪੰਜਾਬ ਨੂੰ ਹੀ ਮੁੱਦਾ ਬਣਾਇਆ ਜਾ ਰਿਹਾ ਜਦੋਂਕਿ ਨਸ਼ੇ ਕੌਮਾਂਤਰੀ ਸੀਮਾ ਨਾਲ ਲੱਗਦੇ ਹੋਰ ਸੂਬਿਆਂ ਜਿਵੇਂ ਗੁਜਰਾਤ, ਜੰਮੂ ਕਸ਼ਮੀਰ ਰਾਹੀਂ ਵੀ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ‘ਚ ਬਦਨਾਮ ਸਿਰਫ਼ ਪੰਜਾਬ ਨੂੰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਰਾਜਪਾਲ ਅਪੀਲ ਕੀਤੀ ਕਿ ਇਸ ਖੇਤਰ ਨੂੰ ਜੰਗ ਦਾ ਮੈਦਾਨ ਬਣਾਉਣ ਦੀ ਜਗ੍ਹਾ ਡਰੋਨ ਰੋਕਣ ਲਈ ਯੰਤਰ ਲਗਾਏ ਜਾਣ।
Advertisement
Advertisement