For the best experience, open
https://m.punjabitribuneonline.com
on your mobile browser.
Advertisement

ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਸਥਾਪਤ ਕਰਨ ਦੀ ਮੰਗ

07:42 AM May 29, 2024 IST
ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਸਥਾਪਤ ਕਰਨ ਦੀ ਮੰਗ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 28 ਮਈ
ਕੈਨੇਡਾ ਸਥਿਤ ਗੁਰਦੁਆਰਾ ਕਮੇਟੀਆਂ ਅਤੇ ਦਲ ਖਾਲਸਾ ਨੇ ਸ਼੍ਰੋਮਣੀ ਕਮੇਟੀ ਨੂੰ ਹਰਦੀਪ ਸਿੰਘ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਤ ਕਰਨ ਦੀ ਅਪੀਲ ਕੀਤੀ ਹੈ। ਦਲ ਖ਼ਾਲਸਾ ਆਗੂ ਪਰਮਜੀਤ ਸਿੰਘ ਮੰਡ ਜੋ ਹਾਲ ਹੀ ਵਿੱਚ ਕੈਨੇਡਾ ਤੋਂ ਪੰਜਾਬ ਪਰਤੇ ਹਨ, ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਕੈਨੇਡਾ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸੁਸਾਇਟੀ ਡੈਲਟਾ, ਸਰੀ ਵੱਲੋਂ ਭੇਜਿਆ ਯਾਦ ਪੱਤਰ ਸੌਂਪਿਆ। ਪੱਤਰ ਵਿੱਚ ਸੰਗਤ ਨੇ ਮੰਗ ਕੀਤੀ ਕਿ ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਈ ਜਾਵੇ। ਪਾਰਟੀ ਦੇ ਸੀਨੀਅਰ ਆਗੂ ਰਣਵੀਰ ਸਿੰਘ ਨੇ ਦੱਸਿਆ ਕਿ ਸੰਗਤਾਂ ਵੱਲੋਂ ਪ੍ਰਗਟਾਈ ਇਸ ਇੱਛਾ ਪ੍ਰਤੀ ਸ੍ਰੀ ਧਾਮੀ ਦਾ ਹੁੰਗਾਰਾ ਹਾਂ-ਪੱਖੀ ਸੀ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਉਹ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭਾਈ ਨਿੱਝਰ ਨੂੰ ‘ਸ਼ਹੀਦ’ ਦਾ ਰੁਤਬਾ ਦੇਣ ਲਈ ਮੰਗ-ਪੱਤਰ ਸੌਂਪਣਗੇ।

Advertisement

Advertisement
Author Image

joginder kumar

View all posts

Advertisement
Advertisement
×