ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਊਧਮ ਸਿੰਘ ਦੀ ਤਸਵੀਰ ਲਾਉਣ ਦੀ ਮੰਗ

07:04 AM Jul 24, 2024 IST
ਐੱਸਡੀਐੱਮ ਨੂੰ ਮੰਗ ਪੱਤਰ ਸੌਂਪਦੇ ਹੋਏ ਕਮੇਟੀ ਦੇ ਮੈਂਬਰ।

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 23 ਜੁਲਾਈ
ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਨੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਊਧਮ ਸਿੰਘ ਦੀ ਤਸਵੀਰ ਲਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਪ੍ਰਧਾਨ ਕੇਸਰ ਸਿੰਘ ਢੋਟ ਦੀ ਅਗਵਾਈ ਹੇਠ ਐੱਸਡੀਐੱਮ ਸੁਨਾਮ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ। ਵਫ਼ਦ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਦੀ ਪੰਜਾਬ ਪੱਧਰੀ ਛੁੱਟੀ ਬਹਾਲ ਕੀਤੀ ਜਾਵੇ ਤੇ ਸੰਗਰੂਰ-ਸੁਨਾਮ ਕੈਚੀਆਂ ਵਾਲੇ ਚੌਕ ਦਾ ਨਾਮ ਸ਼ਹੀਦ ਊਧਮ ਸਿੰਘ ਚੌਕ ਰੱਖਿਆ ਜਾਵੇ, ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਇੱਕ ਆਡੀਟੋਰੀਅਮ ਬਣਾਇਆ ਜਾਵੇ ਤਾਂ ਜੋ ਸ਼ਹੀਦ ਨਾਲ ਸੰਬੰਧਿਤ ਸਮਾਗਮ ਉੱਥੇ ਕੀਤੇ ਜਾ ਸਕਣ, ਸਮਾਰਕ ਵਿੱਚ ਆਉਣ ਵਾਲੇ ਦਰਸ਼ਕਾਂ ਦੇ ਬੈਠਣ ਲਈ ਬੈਂਚ ਰੱਖੇ ਜਾਣ, ਆਈਟੀਆਈ ਨੇੜੇ ਸ਼ਹੀਦ ਊਧਮ ਸਿੰਘ ਦੇ ਬੁੱਤ ਵਾਲੇ ਚੌਕ ਦਾ ਅਗਰ ਸੈਨ ਚੌਕ ਵਾਂਗ ਸੁੰਦਰੀਕਰਨ ਕੀਤਾ ਜਾਵੇ। ਐੱਸਡੀਐੱਮ ਸੁਨਾਮ ਨੇ ਮੰਗਾਂ ਪੂਰੀਆਂ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸਰਪ੍ਰਸਤ ਗਿਆਨੀ ਜੰਗੀਰ ਸਿੰਘ ਰਤਨ, ਸੈਕਟਰੀ ਤਰਸੇਮ ਸਿੰਘ ਮਹਿਰੋਕ, ਡਾਕਟਰ ਮਲਕੀਤ ਸਿੰਘ ਤੇ ਜਸਪਾਲ ਸਿੰਘ ਕੋਚ ਆਦਿ ਹਾਜ਼ਰ ਸਨ।

Advertisement

Advertisement
Advertisement