ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਏਪੁਰ ਗੁਜਰਾਂ ਵਿੱਚ ਵੱਧ ਲੋਡ ਦਾ ਟਰਾਂਸਫਾਰਮਰ ਰੱਖਣ ਦੀ ਮੰਗ

10:10 AM Jul 18, 2024 IST
ਪਾਵਰਕੌਮ ਦੇ ਐੱਸਡੀਓ ਮੰਗ ਪੱਤਰ ਸੌਂਪਣ ਮਗਰੋਂ ਜਾਣਕਾਰੀ ਦਿੰਦੇ ਹੋਏ ਆਗੂ। -ਫੋਟੋ: ਖੋਸਲਾ

ਪੱਤਰ ਪ੍ਰੇਰਕ
ਸ਼ਾਹਕੋਟ, 17 ਜੁਲਾਈ
ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸਾਂਝੇ ਵਫ਼ਦ ਨੇ ਪਾਵਰਕੌਮ ਮਹਿਤਪੁਰ ਦੇ ਐੱਸਡੀਓ ਨੂੰ ਮੰਗ ਪੱਤਰ ਸੌਂਪ ਕੇ ਪਿੰਡ ਰਾਏਪੁਰ ਗੁੱਜਰਾਂ ਵਿੱਚ ਵੱਧ ਲੋਡ ਵਾਲਾ ਟਰਾਂਸਫਾਰਮਰ ਰੱਖਣ ਦੀ ਮੰਗ ਕੀਤੀ। ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਤਹਿਸੀਲ ਪ੍ਰਧਾਨ ਬਚਨ ਸਿੰਘ ਨੇ ਦੱਸਿਆ ਕਿ ਅਤਿ ਦੀ ਗਰਮੀ ਵਿਚ ਪਾਵਰਕੌਮ ਦੇ ਨੁਕਸਦਾਰ ਪ੍ਰਬੰਧਾਂ ਕਾਰਨ ਖਪਤਕਾਰਾਂ ਨੂੰ ਕਈ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ। ਪਿੰਡਾਂ ਵਿਚ ਟਰਾਂਸਫਾਰਮਰਾਂ ਉੱਪਰ ਵੱਧ ਲੋਡ ਹੋਣ ਕਾਰਨ ਉਹ ਅਕਸਰ ਸੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਲੱਖ ਦਾਅਵਿਆਂ ਦੇ ਉਲਟ ਕਾਮਿਆਂ ਦੀ ਭਾਰੀ ਕਮੀ ਹੋਣ ਕਾਰਨ ਖਪਤਕਾਰਾਂ ਨੂੰ ਵਿਭਾਗ ਨਾਲ ਸਬੰਧਿਤ ਕੰਮ ਕਰਵਾਉਣ ਲਈ ਦਫਤਰਾਂ ’ਚ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸ.ਡੀ.ਓ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਸਬੰਧਿਤ ਅਧਿਕਾਰੀਆਂ ਨੂੰ ਬੁਲਾ ਕੇ ਰਾਏਪੁਰ ਗੁੱਜਰਾਂ ਦੀ ਬਿਜਲੀ ਸਪਲਾਈ ਕਰਨ ਲਈ ਕਿਹਾ। ਐਸ.ਡੀ.ਓ ਨੇ ਵਫਦ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਰਾਏਪੁਰ ਗੁੱਜਰਾਂ ਵਿਚ ਵੱਧ ਮਾਤਰਾਂ ਵਾਲਾ ਟਰਾਂਸ਼ਫਾਰਮਰ ਰੱਖਣ ਅਤੇ ਇਲਾਕੇ ਦੇ ਹੋਰਨਾਂ ਪਿੰਡਾਂ ਵਿਚ ਬਿਜਲੀ ਦੀ ਸਪਲਾਈ ਨੂੰ ਯਕੀਨੀ ਦਿਵਾਉਣ ਲਈ ਉਚੇਚੇ ਤੇ ਢੁਕਵੇ ਕਦਮ ਵੀ ਚੁੱਕਣਗੇ।

Advertisement

Advertisement
Advertisement