ਨਹਿਰੀ ਪਾਣੀ ਲਈ ਪਾਈਪਲਾਈਨ ਪਾਉਣ ਦੀ ਮੰਗ
ਗੁਰਨਾਮ ਸਿੰਘ ਚੌਹਾਨ
ਪਾਤੜਾਂ, 25 ਜੁਲਾਈ
ਪਿੰਡ ਬਕਰਾਹਾ ਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਪਾਈਪ ਲਾਈਨ ਪਾਉਣ ਲਈ ਕਿਸਾਨਾਂ ਨੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੂੰ ਮੰਗ ਪੱਤਰ ਦਿੱਤਾ। ਇਸ ਦੌਰਾਨ ਵਿਧਾਇਕ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਪੂਰੀ ਕਰਨ ਦਾ ਭਰੋਸਾ ਦਿਵਾਇਆ। ਕਿਸਾਨ ਬਲਵਿੰਦਰ ਸਿੰਘ, ਮਹਿੰਗਾ ਸਿੰਘ, ਸਰਪੰਚ ਧੀਰਾ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ, ਮੁਖ਼ਤਿਆਰ ਸਿੰਘ, ਹਰਵਿੰਦਰ ਸਿੰਘ, ਜੋਗਿੰਦਰ ਨਗਰ ਬਕਰਾਹਾ ਨੇ ਕਿਹਾ ਕਿ ਉਨ੍ਹਾਂ ਦੇ ਖੇਤਾਂ ਨੂੰ ਜਾਂਦਾ ਸਰਕਾਰੀ ਕੱਚਾ ਖਾਲ ਬੰਦ ਹੋਣ ਕਾਰਨ 300 ਏਕੜ ਰਕਬਾ ਨਹਿਰੀ ਪਾਣੀ ਤੋਂ ਵਾਂਝਾ ਹੈ। ਪਾਣੀ ਦੀ ਘਾਟ ਕਾਰਨ ਫ਼ਸਲਾਂ ਦੀ ਸਹੀ ਪੈਦਾਵਾਰ ਨਹੀਂ ਹੁੰਦੀ, ਉਕਤ ਜ਼ਮੀਨ ਨੂੰ ਪਾਣੀ ਲਾਉਣ ਤੋਂ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਵਾਲੀ ਮੁਹਿੰਮ ਤਹਿਤ ਤੁਰੰਤ ਪਾਈਪ ਲਾਈਨ ਪਾ ਕੇ ਪਾਣੀ ਦਿੱਤਾ ਜਾਵੇ। ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਇਹ ਮੰਗ ਪੂਰੀ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਪਾਰਸ ਸਿੰਘ, ਧਿਆਨ ਸਿੰਘ ਸੰਧੂ, ਬਲਵਿੰਦਰ ਸਿੰਘ ਮੋਮੀਂ, ਤਰਲੋਚਨ ਸਿੰਘ ਕੱਕੜ, ਹਰਵਿੰਦਰ ਸਿੰਘ, ਜਸਵੀਰ ਸਿੰਘ, ਸੁਖਦੇਵ ਸਿੰਘ ਤੇ ਮਨਜੀਤ ਸਿੰਘ ਆਦਿ ਮੌਜੂਦ ਸਨ।