For the best experience, open
https://m.punjabitribuneonline.com
on your mobile browser.
Advertisement

ਡੰਪਿੰਗ ਗਰਾਊਂਡ ਨੂੰ ਸ਼ਹਿਰ ਤੋਂ ਬਾਹਰ ਬਣਾਉਣ ਦੀ ਮੰਗ

08:56 AM Jun 21, 2024 IST
ਡੰਪਿੰਗ ਗਰਾਊਂਡ ਨੂੰ ਸ਼ਹਿਰ ਤੋਂ ਬਾਹਰ ਬਣਾਉਣ ਦੀ ਮੰਗ
ਡੰਪਿੰਗ ਗਰਾਊਂਡ ਦਾ ਜਾਇਜ਼ਾ ਲੈਂਦੇ ਹੋਏ ਕਾਂਗਰਸੀ ਆਗੂ ਹਰਮਨਦੀਪ ਸਿੰਘ ਵਿਰਕ ਅਤੇ ਹੋਰ।
Advertisement

ਸਤਪਾਲ ਰਾਮਗੜ੍ਹੀਆ
ਪਿਹੋਵਾ, 20 ਜੂਨ
ਕਾਂਗਰਸੀ ਆਗੂ ਹਰਮਨਦੀਪ ਸਿੰਘ ਵਿਰਕ ਨੇ ਅੱਜ ਇੱਥੇ ਪਿਹੋਵਾ ਦੇ ਕੁਰੂਕਸ਼ੇਤਰ ਰੋਡ ’ਤੇ ਸਥਿਤ ਮਿਊਂਸਿਪਲ ਡੰਪਿੰਗ ਗਰਾਊਂਡ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਡੰਪਿੰਗ ਗਰਾਊਂਡ ਨੂੰ ਸ਼ਹਿਰ ਤੋਂ ਬਾਹਰ ਕੱਢ ਕੇ ਆਰਜ਼ੀ ਤੌਰ ’ਤੇ ਜਾਲ ਨਾਲ ਢਕਿਆ ਜਾਵੇ| ਇਸ ਦੌਰਾਨ ਨੇੜੇ ਰਹਿਣ ਵਾਲੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦਾ ਜਿਉਣਾ ਮੁਸ਼ਕਲ ਹੋ ਗਿਆ ਹੈ। ਜਦੋਂ ਵੀ ਹਨੇਰੀ ਆਉਂਦੀ ਹੈ ਤਾਂ ਕੂੜਾ ਦੂਰ-ਦੂਰ ਤੱਕ ਉੱਡ ਕੇ ਉਨ੍ਹਾਂ ਦੇ ਘਰਾਂ ਅਤੇ ਦੁਕਾਨਾਂ ਤੱਕ ਪਹੁੰਚ ਜਾਂਦਾ ਹੈ ਅਤੇ ਅਕਸਰ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ। ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਵਾਰ ਰਾਜਸੀ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਕੋਲ ਆਪਣੀ ਆਵਾਜ਼ ਉਠਾਈ ਪਰ ਕੋਈ ਹੱਲ ਨਹੀਂ ਨਿਕਲਿਆ। ਲੋਕਾਂ ਨੇ ਇਹ ਵੀ ਕਿਹਾ ਕਿ ਜੇ ਸਰਕਾਰ ਨੇ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਉਹ ਆਪਣੇ ਘਰ ਛੱਡ ਕੇ ਕਿਤੇ ਹੋਰ ਜਾਣ ਲਈ ਮਜਬੂਰ ਹੋਣਗੇ। ਹਰਮਨਦੀਪ ਨੇ ਕਿਹਾ ਕਿ ਪਿਹੋਵਾ ਇੱਕ ਤੀਰਥ ਨਗਰ ਹੈ ਜਿੱਥੇ ਦੁਨੀਆ ਭਰ ਤੋਂ ਸ਼ਰਧਾਲੂ ਆਉਂਦੇ ਹਨ। ਸ਼ਹਿਰ ਦੀ ਸੁੰਦਰਤਾ ਅਤੇ ਨੇੜਲੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਇਸ ਗਰਾਊਂਡ ਨੂੰ ਸ਼ਹਿਰ ਤੋਂ ਕਿਤੇ ਦੂਰ ਤਬਦੀਲ ਕਰਕੇ ਆਰਜ਼ੀ ਤੌਰ ’ਤੇ ਜਾਲ ਨਾਲ ਢੱਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਭਾਜਪਾ ਦੇ ਆਗੂ ਪਿਹੋਵਾ ਵਿੱਚ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ ਪਰ ਭਾਜਪਾ ਸਰਕਾਰ ਦੇ ਰਾਜ ਦੌਰਾਨ ਪਿਹੋਵਾ ਵਿੱਚ ਕੋਈ ਵਿਕਾਸ ਨਹੀਂ ਹੋਇਆ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਇਸ ਡੰਪਿੰਗ ਗਰਾਊਂਡ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਦਿੱਤਾ ਜਾਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×