ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਦਲੀਆਂ ਦੀ ਪ੍ਰਕਿਰਿਆ ਪਾਰਦਰਸ਼ੀ ਕਰਨ ਦੀ ਮੰਗ

10:40 AM Sep 26, 2024 IST
ਡੀਈਓ ਸੈਕੰਡਰੀ ਡਿੰਪਲ ਮਦਾਨ ਨੂੰ ਪੱਤਰ ਸੌਂਪਦੇ ਹੋਏ ਅਧਿਆਪਕ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਸਤੰਬਰ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਲੁਧਿਆਣਾ ਇਕਾਈ ਨੇ ਤਰੱਕੀ ਪ੍ਰਾਪਤ ਲੈਕਚਰਾਰਜ਼ ਨੂੰ ਸਟੇਸ਼ਨ ਚੋਣ ਲਈ ਪੰਜਾਬ ਵਿੱਚ ਸਾਰੇ ਖਾਲੀ ਸਟੇਸ਼ਨ ਨਾ ਦਿਖਾ ਕੇ ਕੁਝ ਚੋਣਵੇਂ ਸਟੇਸ਼ਨ ਦਿਖਾਉਣ ਅਤੇ ਬਦਲੀਆਂ ਸਮੇਂ ਹੋਈ ਅਪਾਰਦਰਸ਼ਤਾ ’ਤੇ ਰੋਸ ਪ੍ਰਗਟ ਕਰਦਿਆਂ ਅੱਜ ਸਿੱਖਿਆ ਮੰਤਰੀ ਦੇ ਨਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਹੀਂ ਵਿਰੋਧ ਪੱਤਰ ਦਿੱਤਾ ਹੈ। ਡੀਈਓ ਨੂੰ ਮਿਲੇ ਵਫਦ ਦੀ ਅਗਵਾਈ ਫਰੰਟ ਦੇ ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ ਨੇ ਕੀਤੀ। ਅਧਿਆਪਕਾਂ ਦੇ ਵਫਦ ਨੇ ਦੱਸਿਆ ਕਿ ਇਸ ਵਾਰ ਲੈਕਚਰਾਰ ਪ੍ਰਮੋਸ਼ਨ ਵਿੱਚ ਸੈਂਕੜੇ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਆਨਲਾਈਨ ਨਾ ਦਿਖਾ ਕੇ ਅਖੌਤੀ ਐਮੀਨੈਂਸ ਸਕੂਲ ਪ੍ਰਾਜੈਕਟ ਨੂੰ ਪਹਿਲ ਦਿੰਦਿਆਂ ਪਰਮੋਟੀ ਲੈਕਚਰਾਰਾਂ ਨੂੰ ਜਬਰੀ ਦੂਰ ਦੁਰਾਡੇ ਭੇਜਿਆ ਜਾ ਰਿਹਾ ਹੈ ਅਤੇ ਪ੍ਰਮੋਸ਼ਨ ਛੱਡਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਬਦਲੀਆਂ ਪ੍ਰਕਿਰਿਆ ਦੌਰਾਨ ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਮਾਮਲਿਆਂ ’ਚ ਨਿਰਪੱਖਤਾ, ਪਾਰਦਰਸ਼ਤਾ ਅਤੇ ਸਮਾਨਤਾ ਬਰਕਰਾਰ ਰੱਖਣ ਦੀ ਬਣਦੀ ਜ਼ਿੰਮੇਵਾਰੀ ਨਾ ਨਿਭਾਉਣ ਕਾਰਨ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਫ਼ਦ ਨੇ ਅਜਿਹੇ ਵਰਤਾਰੇ ਨੂੰ ਅਧਿਆਪਕਾਂ ਨਾਲ ਧੋਖਾ ਦੱਸਿਆ ਹੈ। ਅਧਿਆਪਕ ਆਗੂਆਂ ਨੇ ਦੋਸ਼ ਲਾਇਆ ਕਿ ਬਦਲਦੀਆਂ ਦਾ ਦੂਜਾ ਰਾਊਂਡ ਸ਼ੁਰੂ ਨਹੀਂ ਕੀਤਾ ਜਾ ਰਿਹਾ ਹੈ। ਡੀਈਓ ਰਾਹੀਂ ਭੇਜੇ ਦੋਸ਼ ਪੱਤਰ ਵਿੱਚ ਅਧਿਆਪਕ ਆਗੂਆਂ ਨੇ ਪਿਛਲੇ ਸਮੇਂ ਵਿੱਚ ਲੈਕਚਰਾਰਾਂ ਦੇ ਵੱਖ ਵੱਖ ਵਿਸ਼ਿਆਂ ਦੀਆਂ ਖਤਮ ਕੀਤੀਆਂ ਪੋਸਟਾਂ ਬਹਾਲ ਕਰ ਕੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਖਾਲੀ ਸਟੇਸ਼ਨ ਤਰੱਕੀ ਲਈ ਪੇਸ਼ ਕਰਨ।

Advertisement

Advertisement